Psalm 39:6 in Panjabi 6 ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲਾ ਪਾਉਂਦਾ ਹੈ ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ !
Other Translations King James Version (KJV) Surely every man walketh in a vain shew: surely they are disquieted in vain: he heapeth up riches, and knoweth not who shall gather them.
American Standard Version (ASV) Surely every man walketh in a vain show; Surely they are disquieted in vain: He heapeth up `riches', and knoweth not who shall gather them.
Bible in Basic English (BBE) Truly, every man goes on his way like an image; he is troubled for no purpose: he makes a great store of wealth, and has no knowledge of who will get it.
Darby English Bible (DBY) Verily, man walketh in a vain show; verily they are disquieted in vain; he heapeth up [riches], and knoweth not who shall gather them.
Webster's Bible (WBT) Behold, thou hast made my days as a hand-breadth; and my age is as nothing before thee: verily every man at his best state is altogether vanity. Selah.
World English Bible (WEB) "Surely every man walks like a shadow. Surely they busy themselves in vain. He heaps up, and doesn't know who shall gather.
Young's Literal Translation (YLT) Only, in an image doth each walk habitually, Only, `in' vain, they are disquieted, He heapeth up and knoweth not who gathereth them.
Cross Reference Job 27:16 in Panjabi 16 ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,
Psalm 49:10 in Panjabi 10 ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ ।
Psalm 127:2 in Panjabi 2 ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਦਿੰਦਾ ਹੈ ।
Proverbs 13:22 in Panjabi 22 ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ ।
Proverbs 23:5 in Panjabi 5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ ।
Proverbs 27:24 in Panjabi 24 ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ ?
Ecclesiastes 1:14 in Panjabi 14 ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ !
Ecclesiastes 2:8 in Panjabi 8 ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ । ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਸੁਰੀਤਾ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ ।
Ecclesiastes 2:17 in Panjabi 17 ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ ।
Ecclesiastes 2:26 in Panjabi 26 ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ । ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ !
Ecclesiastes 4:7 in Panjabi 7 ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ,
Ecclesiastes 5:14 in Panjabi 14 ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ ।
Ecclesiastes 6:11 in Panjabi 11 ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ ?
Ecclesiastes 12:8 in Panjabi 8 ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ !
Ecclesiastes 12:13 in Panjabi 13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ ।
Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Luke 10:40 in Panjabi 40 ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ ? ਮੇਰੀ ਸਹਾਇਤਾ ਲਈ ਉਸ ਨੂੰ ਕਹੋ ।
Luke 12:20 in Panjabi 20 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ ?
Luke 12:29 in Panjabi 29 ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ ? ਅਤੇ ਚਿੰਤਾ ਨਾ ਕਰੋ ।
1 Corinthians 7:31 in Panjabi 31 ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ ।
James 4:14 in Panjabi 14 ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ ! ਤੁਹਾਡਾ ਜੀਵਨ ਹੈ ਹੀ ਕੀ ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ ।
James 5:3 in Panjabi 3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ । ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ ।
1 Peter 1:24 in Panjabi 24 ਕਿਉਂਕਿ ਹਰ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ । ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਮੁਰਝਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ ।
1 Peter 5:7 in Panjabi 7 ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ