Psalm 4:2 in Panjabi 2 ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ ? ਸਲਹ ।
Other Translations King James Version (KJV) O ye sons of men, how long will ye turn my glory into shame? how long will ye love vanity, and seek after leasing? Selah.
American Standard Version (ASV) O ye sons of men, how long shall my glory be turned into dishonor? `How long' will ye love vanity, and seek after falsehood? Selah
Bible in Basic English (BBE) O you sons of men, how long will you go on turning my glory into shame? how long will you give your love to foolish things, going after what is false? (Selah.)
Darby English Bible (DBY) Ye sons of men, till when is my glory [to be put] to shame? [How long] will ye love vanity, will ye seek after a lie? Selah.
Webster's Bible (WBT) To the chief Musician on Neginoth, A Psalm of David. Hear me when I call, O God of my righteousness: thou hast enlarged me when I was in distress; have mercy upon me, and hear my prayer.
World English Bible (WEB) You sons of men, how long shall my glory be turned into dishonor? Will you love vanity, and seek after falsehood? Selah.
Young's Literal Translation (YLT) Sons of men! till when `is' my glory for shame? Ye love a vain thing, ye seek a lie. Selah.
Cross Reference Exodus 10:3 in Panjabi 3 ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ ।
Numbers 14:11 in Panjabi 11 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ ?
1 Samuel 12:21 in Panjabi 21 ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,
Psalm 2:1 in Panjabi 1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ-ਦੇਸ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ ?
Psalm 3:3 in Panjabi 3 ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ ।
Psalm 5:6 in Panjabi 6 ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ । ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ ।
Psalm 14:6 in Panjabi 6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ ।
Psalm 31:6 in Panjabi 6 ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ ।
Psalm 57:4 in Panjabi 4 ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ,ਜਿੰਨਾ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ ।
Psalm 58:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਬਲਵਾਨ ਸੁਆਮੀਓ,ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ ? ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਂ ਕਰਦੇ ਹੋ ?
Psalm 58:3 in Panjabi 3 ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ ਬੋਲ ਕੇ ਭਟਕ ਜਾਂਦੇ ਹਨ ।
Psalm 63:11 in Panjabi 11 ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ ।
Psalm 72:2 in Panjabi 2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ ।
Psalm 106:20 in Panjabi 20 ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲਦ ਦੇ ਰੂਪ ਨਾਲ ਬਦਲ ਲਿਆ !
Proverbs 1:22 in Panjabi 22 ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ ?
Ecclesiastes 8:11 in Panjabi 11 ਕਿਉਂਕਿ ਬਦੀ ਦੀ ਸਜ਼ਾ ਦਾ ਹੁਕਮ ਛੇਤੀ ਨਾਲ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸ਼ੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ,
Ecclesiastes 9:3 in Panjabi 3 ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ ।
Isaiah 20:5 in Panjabi 5 ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ ।
Isaiah 45:17 in Panjabi 17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ ।
Isaiah 59:4 in Panjabi 4 ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ !
Jeremiah 2:5 in Panjabi 5 ਯਹੋਵਾਹ ਐਉਂ ਆਖਦਾ ਹੈ,- ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ ?
Jeremiah 2:11 in Panjabi 11 ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ ।
Jeremiah 9:3 in Panjabi 3 ਉਹ ਆਪਣੀ ਜੀਭ ਨੂੰ ਧਣੁਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ ।
Hosea 4:7 in Panjabi 7 ਜਿਵੇਂ ਜਿਵੇਂ ਉਹ ਵਧੇ ਤਿਵੇਂ ਤਿਵੇਂ ਉਹਨਾਂ ਨੇ ਮੇਰਾ ਪਾਪ ਕੀਤਾ, ਮੈਂ ਉਹਨਾਂ ਦੇ ਪਰਤਾਪ ਨੂੰ ਸ਼ਰਮਿੰਦਗੀ ਵਿੱਚ ਬਲਦ ਦਿਆਂਗਾ ।
Jonah 2:8 in Panjabi 8 ਜਿਹੜੇ ਵਿਅਰਥ ਵਸਤੂਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ ।
1 Corinthians 1:31 in Panjabi 31 ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ ।
Ephesians 4:25 in Panjabi 25 ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ !