Psalm 45:7 in Panjabi 7 ਤੂੰ ਧਰਮ ਦੇ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Other Translations King James Version (KJV) Thou lovest righteousness, and hatest wickedness: therefore God, thy God, hath anointed thee with the oil of gladness above thy fellows.
American Standard Version (ASV) Thou hast loved righteousness, and hated wickedness: Therefore God, thy God, hath anointed thee With the oil of gladness above thy fellows.
Bible in Basic English (BBE) You have been a lover of righteousness and a hater of evil: and so God, your God, has put the oil of joy on your head, lifting you high over all other kings.
Darby English Bible (DBY) Thou hast loved righteousness, and hated wickedness; therefore God, thy God, hath anointed thee with the oil of gladness above thy companions.
Webster's Bible (WBT) Thy throne, O God, is for ever and ever: the scepter of thy kingdom is a scepter of justice.
World English Bible (WEB) You have loved righteousness, and hated wickedness. Therefore God, your God, has anointed you with the oil of gladness above your fellows.
Young's Literal Translation (YLT) Thou hast loved righteousness and hatest wickedness, Therefore God, thy God, hath anointed thee, Oil of joy above thy companions.
Cross Reference Leviticus 8:12 in Panjabi 12 ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ ।
1 Samuel 16:13 in Panjabi 13 ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ ।
1 Kings 1:39 in Panjabi 39 ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ ।
1 Kings 19:16 in Panjabi 16 ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ ।
Psalm 2:2 in Panjabi 2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
Psalm 11:7 in Panjabi 7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਨ ਪਾਉਣਗੇ ।
Psalm 21:6 in Panjabi 6 ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
Psalm 33:5 in Panjabi 5 ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ ।
Psalm 89:20 in Panjabi 20 ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
Psalm 89:26 in Panjabi 26 ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ !
Psalm 99:4 in Panjabi 4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।
Psalm 101:3 in Panjabi 3 ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ
Psalm 101:8 in Panjabi 8 ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Matthew 3:15 in Panjabi 15 ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ । ਤਦ ਉਸ ਨੇ ਅਜਿਹਾ ਹੋਣ ਦਿੱਤਾ ।
Matthew 7:23 in Panjabi 23 ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ । ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ !
Luke 3:22 in Panjabi 22 ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ ।
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
Luke 13:27 in Panjabi 27 ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ । ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ !
John 1:16 in Panjabi 16 ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
John 20:17 in Panjabi 17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ । ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ । ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ ।”
Acts 2:28 in Panjabi 28 ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
Ephesians 1:3 in Panjabi 3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ !
Colossians 1:18 in Panjabi 18 ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ ।
Hebrews 1:9 in Panjabi 9 ਤੂੰ ਧਰਮ ਨਾਲ ਪਿਆਰ ਅਤੇ ਕੁਧਰਮ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
Hebrews 7:26 in Panjabi 26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।