Psalm 46 in Panjabi

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,

2 ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,

3 ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਸ ਦੇ ਵਧਣ ਦੇ ਕਾਰਨ ਥਰ ਥਰਾਉਣ । ਸਲਹ ।

4 ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ ।

5 ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ ।

6 ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ ।

7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।

8 ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ ।

9 ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ !

10 ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ !

11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।