Psalm 47:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਇੱਕ ਭਜਨ ਹੇ ਸਭ ਲੋਕੋ, ਤਾਲੀਆਂ ਵਜਾਓ, ਜੈ-ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
Other Translations King James Version (KJV) O clap your hands, all ye people; shout unto God with the voice of triumph.
American Standard Version (ASV) Oh clap your hands, all ye peoples; Shout unto God with the voice of triumph.
Bible in Basic English (BBE) <To the chief music-maker. A Psalm. Of the sons of Korah.> O make a glad noise with your hands, all you peoples; letting your voices go up to God with joy.
Darby English Bible (DBY) {To the chief Musician. Of the sons of Korah. A Psalm.} All ye peoples, clap your hands; shout unto God with the voice of triumph!
World English Bible (WEB) > Oh clap your hands, all you nations. Shout to God with the voice of triumph!
Young's Literal Translation (YLT) To the Overseer. -- By sons of Korah. A Psalm. All ye peoples, clap the hand, Shout to God with a voice of singing,
Cross Reference 1 Samuel 10:24 in Panjabi 24 ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ । ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ !
2 Samuel 6:15 in Panjabi 15 ਇਸ ਤਰ੍ਹਾਂ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਚੁੱਕ ਕੇ ਲੈ ਆਏ ।
2 Kings 11:12 in Panjabi 12 ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਗਵਾਹੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾਲੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ ! ।”
2 Chronicles 13:15 in Panjabi 15 ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬੀਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ
Ezra 3:11 in Panjabi 11 ਅਤੇ ਉਹ ਯਹੋਵਾਹ ਦੀ ਉਤਸਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ !” ਯਹੋਵਾਹ ਦੀ ਉਤਸਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ ।
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 47:5 in Panjabi 5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ ।
Psalm 98:4 in Panjabi 4 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
Psalm 98:8 in Panjabi 8 ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ,
Psalm 106:47 in Panjabi 47 ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ ! ਅਤੇ ਕੌਮਾਂ ਵਿਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ !
Isaiah 55:12 in Panjabi 12 ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ ।
Jeremiah 31:7 in Panjabi 7 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ !
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ !
Zechariah 4:7 in Panjabi 7 ਹੇ ਵੱਡੇ ਪਹਾੜ, ਤੂੰ ਕੀ ਹੈਂ ? ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ !।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Luke 19:37 in Panjabi 37 ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,