Psalm 5:10 in Panjabi 10 ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ ।
Other Translations King James Version (KJV) Destroy thou them, O God; let them fall by their own counsels; cast them out in the multitude of their transgressions; for they have rebelled against thee.
American Standard Version (ASV) Hold them guilty, O God; Let them fall by their own counsels; Thrust them out in the multitude of their transgressions; For they have rebelled against thee.
Bible in Basic English (BBE) Send them to destruction, O Lord; let their evil designs be the cause of their fall; let them be forced out by all their sins; because they have gone against your authority.
Darby English Bible (DBY) Bring guilt upon them, O God; let them fall by their own counsels: drive them out in the multitude of their transgressions, for they have rebelled against thee.
Webster's Bible (WBT) For there is no faithfulness in their mouth; their inward part is very wickedness; their throat is an open sepulcher; they flatter with their tongue.
World English Bible (WEB) Hold them guilty, God. Let them fall by their own counsels; Thrust them out in the multitude of their transgressions, For they have rebelled against you.
Young's Literal Translation (YLT) Declare them guilty, O God, Let them fall from their own counsels, In the abundance of their transgressions Drive them away, Because they have rebelled against Thee.
Cross Reference Deuteronomy 2:30 in Panjabi 30 ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ ।
1 Samuel 25:29 in Panjabi 29 ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ ।
1 Samuel 25:39 in Panjabi 39 ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਬਦਲਾ ਲਿਆ ਅਤੇ ਆਪਣੇ ਦਾਸ ਨੂੰ ਬੁਰਿਆਈ ਤੋਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੀ ਬੁਰਾਈ ਨੂੰ ਉਸੇ ਦੇ ਸਿਰ ਉੱਤੇ ਪਾਇਆ । ਤਾਂ ਦਾਊਦ ਨੇ ਸੇਵਕ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ ।
2 Samuel 15:31 in Panjabi 31 ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾਂ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ ।
2 Samuel 17:14 in Panjabi 14 ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ । ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ ।
2 Samuel 17:23 in Panjabi 23 ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ ।
2 Chronicles 25:16 in Panjabi 16 ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ ? ਚੁੱਪ ਰਹੁ ਤੂੰ ਕਿਉਂ ਮਾਰ ਖਾਵੇਂ ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ ।
Esther 7:10 in Panjabi 10 ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ । ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ ।
Job 5:12 in Panjabi 12 ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ ।
Psalm 7:9 in Panjabi 9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ ।
Psalm 9:15 in Panjabi 15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ ।
Psalm 10:15 in Panjabi 15 ਦੁਸ਼ਟ ਦੀ ਬਾਂਹ ਭੰਨ ਸੁੱਟ ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁੱਝ ਹੋਰ ਨਾ ਲੱਭੇ ।
Psalm 17:13 in Panjabi 13 ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
Psalm 21:8 in Panjabi 8 ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ ।
Psalm 28:3 in Panjabi 3 ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ ।
Psalm 31:18 in Panjabi 18 ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ !
Psalm 35:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ ।
Psalm 35:26 in Panjabi 26 ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ । ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ ।
Psalm 55:15 in Panjabi 15 ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ !
Psalm 59:12 in Panjabi 12 ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ !
Psalm 64:6 in Panjabi 6 ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ !” ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ ।
Psalm 66:7 in Panjabi 7 ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ ! । ਸਲਹ ।
Psalm 68:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ !
Psalm 69:22 in Panjabi 22 ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਅੱਗੇ ਫਾਹੀ ਬਣ ਜਾਵੇ, ਅਤੇ ਜਦ ਓਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ !
Psalm 71:13 in Panjabi 13 ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ !
Psalm 79:12 in Panjabi 12 ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪ !
Psalm 83:9 in Panjabi 9 ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ !
Psalm 107:11 in Panjabi 11 ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਤਾ,
Psalm 109:6 in Panjabi 6 ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ !
Psalm 137:7 in Panjabi 7 ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ !
Psalm 140:9 in Panjabi 9 ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਨੂੰ ਢੱਕ ਦੇਵੇ !
Psalm 144:6 in Panjabi 6 ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਬਾਣ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ !
Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Isaiah 1:20 in Panjabi 20 ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ । ਇਹ ਯਹੋਵਾਹ ਦਾ ਮੁੱਖ ਵਾਕ ਹੈ ।
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Lamentations 1:5 in Panjabi 5 ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ ।
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Daniel 9:9 in Panjabi 9 ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ ।
Hosea 9:7 in Panjabi 7 ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ ।
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
1 Corinthians 3:19 in Panjabi 19 ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ ।