Psalm 50:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਭਜਨ ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ ।
Other Translations King James Version (KJV) The mighty God, even the LORD, hath spoken, and called the earth from the rising of the sun unto the going down thereof.
American Standard Version (ASV) The Mighty One, God, Jehovah, hath spoken, And called the earth from the rising of the sun unto the going down thereof.
Bible in Basic English (BBE) <A Psalm. Of Asaph.> The God of gods, even the Lord, has sent out his voice, and the earth is full of fear; from the coming up of the sun to its going down.
Darby English Bible (DBY) {A Psalm. Of Asaph.} ùGod, Elohim-Jehovah, hath spoken, and called the earth from the rising of the sun unto the going down thereof.
Webster's Bible (WBT) A Psalm of Asaph. The mighty God, even the LORD, hath spoken, and called the earth from the rising to the setting of the sun.
World English Bible (WEB) > The Mighty One, God, Yahweh, speaks, And calls the earth from sunrise to sunset.
Young's Literal Translation (YLT) A Psalm of Asaph. The God of gods -- Jehovah -- hath spoken, And He calleth to the earth From the rising of the sun unto its going in.
Cross Reference Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Joshua 22:22 in Panjabi 22 ਯਹੋਵਾਹ ਸਮਰਥ ਪਰਮੇਸ਼ੁਰ, ਹਾਂ, ਯਹੋਵਾਹ ਸਮਰਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ ।
1 Kings 18:21 in Panjabi 21 ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ ।
1 Kings 18:36 in Panjabi 36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ ।
1 Chronicles 15:17 in Panjabi 17 ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਯੇਥਾਨ ਨੂੰ
1 Chronicles 16:37 in Panjabi 37 ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ
1 Chronicles 25:2 in Panjabi 2 ਆਸਾਫ ਦੇ ਪੁੱਤਰਾਂ ਵਿੱਚੋਂ ਜ਼ਕੂਰ ਤੇ ਯੂਸੁਫ ਤੇ ਨਥਾਨਯਾਹ ਤੇ ਅਸ਼ਰੇਲਾਹ ਆਸਾਫ ਦੇ ਪੁੱਤਰ । ਉਹ ਆਸਾਫ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ
1 Chronicles 25:6 in Panjabi 6 ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ
2 Chronicles 29:30 in Panjabi 30 ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤੱਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤੱਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
Nehemiah 9:6 in Panjabi 6 “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾ ਤੈਨੂੰ ਹੀ ਮੱਥਾ ਟੇਕਦੀ ਹੈ
Nehemiah 9:32 in Panjabi 32 ਹੁਣ ਹੇ ਸਾਡੇ ਪਰਮੇਸ਼ੁਰ ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪਿਉ-ਦਾਦਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
Psalm 49:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਭਜਨ ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ !
Psalm 73:1 in Panjabi 1 ਆਸਾਫ਼ ਦਾ ਭਜਨ ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ ।
Psalm 83:1 in Panjabi 1 ਗੀਤ । ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ !
Psalm 113:3 in Panjabi 3 ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ !
Psalm 145:3 in Panjabi 3 ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ ।
Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 37:20 in Panjabi 20 ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਇਕੱਲਾ ਯਹੋਵਾਹ ਹੈਂ !
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ ।
Jeremiah 10:6 in Panjabi 6 ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ ।
Jeremiah 32:18 in Panjabi 18 ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪਿਉ-ਦਾਦਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ । ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
Amos 3:8 in Panjabi 8 ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ ? “
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 25:32 in Panjabi 32 ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ ।