Psalm 50:23 in Panjabi 23 ਜਿਹੜਾ ਧੰਨਵਾਦ ਦਾ ਬਲੀਦਾਨ ਚੜਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ ।
Other Translations King James Version (KJV) Whoso offereth praise glorifieth me: and to him that ordereth his conversation aright will I shew the salvation of God.
American Standard Version (ASV) Whoso offereth the sacrifice of thanksgiving glorifieth me; And to him that ordereth his way `aright' Will I show the salvation of God. Psalm 51 For the Chief Musician. A Psalm of David; when Nathan the prophet came unto him, after he had gone in to Bathsheba.
Bible in Basic English (BBE) Whoever makes an offering of praise gives glory to me; and to him who is upright in his ways I will make clear the salvation of God.
Darby English Bible (DBY) Whoso offereth praise glorifieth me; and to him that ordereth [his] way will I shew the salvation of God.
Webster's Bible (WBT) Whoever offereth praise glorifieth me: and to him that ordereth his deportment aright will I show the salvation of God.
World English Bible (WEB) Whoever offers the sacrifice of thanksgiving glorifies me, And prepares his way so that I will show God's salvation to him."
Young's Literal Translation (YLT) He who is sacrificing praise honoureth Me, As to him who maketh a way, I cause him to look on the salvation of God!
Cross Reference Psalm 22:23 in Panjabi 23 ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ, ਉਸ ਤੋਂ ਡਰੋ,
Psalm 24:4 in Panjabi 4 ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ,ਅਤੇ ਛਲਣ ਲਈ ਸਹੁੰ ਨਹੀਂ ਖਾਧੀ ।
Psalm 25:14 in Panjabi 14 ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ ।
Psalm 27:6 in Panjabi 6 ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈ ਕਾਰ ਦੇ ਚੜਾਵੇ ਚੜਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ ।
Psalm 50:14 in Panjabi 14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
Psalm 85:9 in Panjabi 9 ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ !
Psalm 85:13 in Panjabi 13 ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ ।
Psalm 86:9 in Panjabi 9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ ।
Psalm 86:12 in Panjabi 12 ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ ।
Psalm 91:16 in Panjabi 16 ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ ।
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 45:17 in Panjabi 17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ ।
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 51:5 in Panjabi 5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ ।
Luke 2:30 in Panjabi 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
John 7:17 in Panjabi 17 ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ ।
John 8:31 in Panjabi 31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ ।
Acts 10:2 in Panjabi 2 ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ ।
Acts 11:14 in Panjabi 14 ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ ।
Acts 13:26 in Panjabi 26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 15:6 in Panjabi 6 ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ ।
Romans 15:9 in Panjabi 9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ ।
Galatians 1:24 in Panjabi 24 ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ ।
Galatians 6:16 in Panjabi 16 ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ ।
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
James 3:13 in Panjabi 13 ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ ।
1 Peter 1:15 in Panjabi 15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ