Psalm 51:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥਸ਼ਬਾ ਦੇ ਕੋਲ ਗਿਆ ਸੀ ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ !
Other Translations King James Version (KJV) Have mercy upon me, O God, according to thy lovingkindness: according unto the multitude of thy tender mercies blot out my transgressions.
American Standard Version (ASV) Have mercy upon me, O God, according to thy lovingkindness: According to the multitude of thy tender mercies blot out my transgressions.
Bible in Basic English (BBE) <To the chief music-maker. A Psalm. Of David. When Nathan the prophet came to him, after he had gone in to Bath-sheba.> Have pity on me, O God, in your mercy; out of a full heart, take away my sin.
Darby English Bible (DBY) {To the chief Musician. A Psalm of David; when Nathan the prophet came to him, after he had gone in to Bath-sheba.} Be gracious unto me, O God, according to thy loving-kindness; according to the abundance of thy tender mercies, blot out my transgressions.
World English Bible (WEB) > Have mercy on me, God, according to your loving kindness. According to the multitude of your tender mercies, blot out my transgressions.
Young's Literal Translation (YLT) To the Overseer. -- A Psalm of David, in the coming inn unto him of Nathan the prophet, when he hath gone in unto Bath-Sheba. Favour me, O God, according to Thy kindness, According to the abundance of Thy mercies, Blot out my transgressions.
Cross Reference Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
Numbers 14:18 in Panjabi 18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ । ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ ।
2 Samuel 11:2 in Panjabi 2 ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ ।
Nehemiah 4:5 in Panjabi 5 ਉਨ੍ਹਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਨ੍ਹਾਂ ਦੇ ਪਾਪ ਤੇਰੇ ਸਾਹਮਣਿਓਂ ਨਾ ਮਿਟਣ, ਕਿਉਂ ਜੋ ਉਨ੍ਹਾਂ ਨੇ ਤੇਰੇ ਕ੍ਰੋਧ ਨੂੰ ਕਾਰੀਰਗਾਂ ਦੇ ਅੱਗੇ ਭੜਕਾਇਆ ਹੈ ।”
Psalm 4:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ । ਦਾਊਦ ਦਾ ਭਜਨ ਜਦੋਂ ਮੈਂ ਤੈਂਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ । ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ ।
Psalm 5:7 in Panjabi 7 ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ ।
Psalm 25:6 in Panjabi 6 ਹੇ ਯਹੋਵਾਹ,ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ ।
Psalm 40:11 in Panjabi 11 ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,
Psalm 51:9 in Panjabi 9 ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ !
Psalm 69:13 in Panjabi 13 ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ ।
Psalm 69:16 in Panjabi 16 ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
Psalm 77:9 in Panjabi 9 ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ ? । ਸਲਹ ।
Psalm 106:7 in Panjabi 7 ਸਾਡੇ ਪਿਉ-ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ ।
Psalm 106:45 in Panjabi 45 ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ ।
Psalm 109:21 in Panjabi 21 ਪਰ ਤੂੰ, ਹੇ ਪ੍ਰਭੂ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁੱਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ,
Psalm 119:124 in Panjabi 124 ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ ।
Psalm 145:9 in Panjabi 9 ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉਤੇ ਹਨ ।
Isaiah 43:25 in Panjabi 25 ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ ।
Isaiah 44:22 in Panjabi 22 ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ ।
Isaiah 63:7 in Panjabi 7 ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ ।
Isaiah 63:15 in Panjabi 15 ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ ।
Jeremiah 18:23 in Panjabi 23 ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ । ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ ! ।
Lamentations 3:32 in Panjabi 32 ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ ।
Daniel 9:9 in Panjabi 9 ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ ।
Daniel 9:18 in Panjabi 18 ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
Colossians 2:14 in Panjabi 14 ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ ।