Psalm 51:6 in Panjabi 6 ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ ।
Other Translations King James Version (KJV) Behold, thou desirest truth in the inward parts: and in the hidden part thou shalt make me to know wisdom.
American Standard Version (ASV) Behold, thou desirest truth in the inward parts; And in the hidden part thou wilt make me to know wisdom.
Bible in Basic English (BBE) Your desire is for what is true in the inner parts: in the secrets of my soul you will give me knowledge of wisdom.
Darby English Bible (DBY) Behold, thou wilt have truth in the inward parts; and in the hidden [part] thou wilt make me to know wisdom.
Webster's Bible (WBT) Against thee, thee only, have I sinned, and done this evil in thy sight: that thou mayest be justified when thou speakest, and be clear when thou judgest.
World English Bible (WEB) Behold, you desire truth in the inward parts. You teach me wisdom in the inmost place.
Young's Literal Translation (YLT) Lo, truth Thou hast desired in the inward parts, And in the hidden part Wisdom Thou causest me to know.
Cross Reference Genesis 20:5 in Panjabi 5 ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ ।
1 Samuel 16:7 in Panjabi 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
2 Kings 20:3 in Panjabi 3 ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਚੇਤੇ ਕਰ ਕਿ ਮੈਂ ਕਿਵੇਂ ਵਫਾਦਾਰੀ ਨਾਲ ਤੇ ਪੂਰੇ ਦਿਲ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਓਹੋ ਮੈਂ ਕੀਤਾ ਹੈ, ਤਾਂ ਹਿਜ਼ਕੀਯਾਹ ਭੁੱਬਾਂ ਮਾਰ ਕੇ ਰੋਇਆ ।
1 Chronicles 29:17 in Panjabi 17 ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ ।
2 Chronicles 31:20 in Panjabi 20 ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
Job 32:8 in Panjabi 8 ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ ।
Job 38:36 in Panjabi 36 ਅੰਤਹਕਰਨ ਵਿੱਚ ਬੁੱਧੀ ਕਿਸ ਨੇ ਰੱਖੀ, ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ ?
Psalm 5:9 in Panjabi 9 ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ ।
Psalm 15:2 in Panjabi 2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
Psalm 26:2 in Panjabi 2 ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ,
Psalm 125:4 in Panjabi 4 ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ ।
Proverbs 2:6 in Panjabi 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।
Proverbs 2:21 in Panjabi 21 ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 32:40 in Panjabi 40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
Luke 11:39 in Panjabi 39 ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ ।
John 4:23 in Panjabi 23 ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ । ਉਹ ਸਮਾਂ ਆਣ ਪੁੱਜਾ ਹੈ । ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ ।
Romans 7:22 in Panjabi 22 ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
James 4:8 in Panjabi 8 ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ ।
1 Peter 3:4 in Panjabi 4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ