Psalm 52:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਬੀਮਲਕ ਦੇ ਘਰ ਗਿਆ ਹੈ ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਫੁੱਲਦਾ ਹੈਂ ? ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ ।
Other Translations King James Version (KJV) Why boastest thou thyself in mischief, O mighty man? the goodness of God endureth continually.
American Standard Version (ASV) Why boastest thou thyself in mischief, O mighty man? The lovingkindness of God `endureth' continually.
Bible in Basic English (BBE) <To the chief music-maker. Maschil. Of David. When Doeg the Edomite came to Saul saying, David has come to the house of Ahimelech.> Why do you take pride in wrongdoing, lifting yourself up against the upright man all the day?
Darby English Bible (DBY) {To the chief Musician: an instruction. Of David; when Doeg the Edomite came and told Saul, and said unto him, David came to the house of Ahimelech.} Why boastest thou thyself in evil, thou mighty man? The loving-kindness of ùGod [abideth] continually.
World English Bible (WEB) > Why do you boast of mischief, mighty man? God's loving kindness endures continually.
Young's Literal Translation (YLT) To the Overseer. -- An instruction, by David, in the coming in of Doeg the Edomite, and he declareth to Saul, and saith to him, `David came in unto the house of Ahimelech.' What, boasteth thou in evil, O mighty one? The kindness of God `is' all the day.
Cross Reference Genesis 6:4 in Panjabi 4 ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ ।
Genesis 10:8 in Panjabi 8 ਕੂਸ਼ ਤੋਂ ਨਿਮਰੋਦ ਜੰਮਿਆ । ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ ।
Exodus 22:9 in Panjabi 9 ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਖੋਤੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗਵਾਂਢੀ ਨੂੰ ਦੁੱਗਣਾ ਭਰ ਦੇਵੇ ।
1 Samuel 21:7 in Panjabi 7 ਉਸ ਦਿਨ ਉੱਥੇ ਸ਼ਾਊਲ ਦੇ ਸੇਵਕਾਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਰੁੱਕਿਆ ਹੋਇਆ ਸੀ । ਉਹ ਦਾ ਨਾਮ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਚਰਵਾਹਿਆਂ ਦਾ ਮੁਖੀਆ ਸੀ ।
1 Samuel 22:9 in Panjabi 9 ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ ।
Psalm 7:14 in Panjabi 14 ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ ।
Psalm 10:2 in Panjabi 2 ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ !
Psalm 10:7 in Panjabi 7 ਉਹ ਦਾ ਮੂੰਹ ਫਿਟਕਾਰ, ਛੱਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ ।
Psalm 36:3 in Panjabi 3 ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ ।
Psalm 54:3 in Panjabi 3 ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁੱਖ ਨਹੀਂ ਰੱਖਿਆ । ਸਲਹ ।
Psalm 59:7 in Panjabi 7 ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ ?
Psalm 94:4 in Panjabi 4 ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ !
Psalm 103:17 in Panjabi 17 ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
Psalm 107:1 in Panjabi 1 ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ !
Psalm 137:1 in Panjabi 1 ਉੱਥੇ ਬਾਬੁਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ ।
Proverbs 6:14 in Panjabi 14 ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
Proverbs 6:18 in Panjabi 18 ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
Isaiah 59:4 in Panjabi 4 ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ !
Jeremiah 9:8 in Panjabi 8 ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ । ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ ।
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Romans 1:30 in Panjabi 30 ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ ।
2 Timothy 3:2 in Panjabi 2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ ।
1 John 4:7 in Panjabi 7 ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ ।