Psalm 53:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਲਹਲ ਦੇ ਰਾਗ ਉੱਤੇ ਦਾਊਦ ਦਾ ਭਜਨ ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ ! ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ ।
Other Translations King James Version (KJV) The fool hath said in his heart, There is no God. Corrupt are they, and have done abominable iniquity: there is none that doeth good.
American Standard Version (ASV) The fool hath said in his heart, There is no God. Corrupt are they, and have done abominable iniquity; There is none that doeth good.
Bible in Basic English (BBE) <To the chief music-maker; put to Mahalath. Maschil. Of David.> The foolish man has said in his heart, God will not do anything. They are unclean, they have done evil works; there is not one who does good.
Darby English Bible (DBY) {To the chief Musician. On Mahalath: an instruction. Of David.} The fool hath said in his heart, There is no God! They have corrupted themselves, and have done abominable iniquity: there is none that doeth good.
World English Bible (WEB) > The fool has said in his heart, "There is no God." They are corrupt, and have done abominable iniquity. There is no one who does good.
Young's Literal Translation (YLT) To the Overseer. -- `On a disease.' -- An instruction, by David. A fool said in his heart, `There is no God.' They have done corruptly, Yea, they have done abominable iniquity, There is none doing good.
Cross Reference Genesis 6:5 in Panjabi 5 ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ ।
Genesis 6:11 in Panjabi 11 ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ ।
Leviticus 18:24 in Panjabi 24 ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭ੍ਰਿਸ਼ਟ ਹੋ ਗਈਆਂ ਹਨ,
Deuteronomy 12:31 in Panjabi 31 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ ।
1 Kings 12:26 in Panjabi 26 ਤਾਂ ਯਾਰਾਬੁਆਮ ਨੇ ਆਪਣੇ ਮਨ ਵਿੱਚ ਆਖਿਆ, ਹੁਣ ਰਾਜ ਦਾਊਦ ਦੇ ਘਰਾਣੇ ਵੱਲ ਮੁੜ ਜਾਵੇਗਾ ।
1 Kings 14:24 in Panjabi 24 ਅਤੇ ਦੇਸ ਵਿੱਚ ਸੰਮਲਿੰਗੀ ਵੀ ਸਨ । ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ ।
Job 14:4 in Panjabi 4 ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ ? ਕੋਈ ਨਹੀਂ ।
Job 15:16 in Panjabi 16 ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭ੍ਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ ?
Psalm 10:4 in Panjabi 4 ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ ।
Psalm 10:6 in Panjabi 6 ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓ-ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ ।
Psalm 10:11 in Panjabi 11 ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ ।
Psalm 10:13 in Panjabi 13 ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ, ਅਤੇ ਆਪਣੇ ਮਨ ਵਿੱਚ ਆਖਿਆ ਕਿ ਤੂੰ ਪੁੱਛ-ਗਿੱਛ ਨਹੀਂ ਕਰੇਂਗਾ ?
Psalm 14:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ ।
Psalm 88:1 in Panjabi 1 ਗੀਤ; ਕੋਰਹ ਵੰਸੀਆਂ ਦਾ ਭਜਨ । ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ ।
Psalm 92:6 in Panjabi 6 ਪਸੂ ਵੱਤ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
Ezekiel 16:47 in Panjabi 47 ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ ।
Ezekiel 16:51 in Panjabi 51 ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ, ਪਰ ਤੂੰ ਉਹਨਾਂ ਦੇ ਨਾਲੋਂ ਬਹੁਤ ਘਿਣਾਉਣੇ ਕੰਮ ਕੀਤੇ ਹਨ, ਇਸ ਲਈ ਤੇਰੇ ਨਾਲੋਂ ਤੇਰੀਆਂ ਭੈਣਾ ਨਿਰਦੋਸ਼ੀ ਹਨ ।
Matthew 5:22 in Panjabi 22 ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ ।
Luke 12:20 in Panjabi 20 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ ?
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
Romans 3:10 in Panjabi 10 ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ,
Ephesians 5:12 in Panjabi 12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ