Psalm 57:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁਕ ਗਿਆ ਸੀ ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
Other Translations King James Version (KJV) Be merciful unto me, O God, be merciful unto me: for my soul trusteth in thee: yea, in the shadow of thy wings will I make my refuge, until these calamities be overpast.
American Standard Version (ASV) Be merciful unto me, O God, be merciful unto me; For my soul taketh refuge in thee: Yea, in the shadow of thy wings will I take refuge, Until `these' calamities be overpast.
Bible in Basic English (BBE) <To the chief music-maker; put to Al-tashheth. Michtam. Of David. When he went in flight from Saul, in the hole of the rock.> Have mercy on me, O God, have mercy on me; for the hope of my soul is in you: I will keep myself safely under the shade of your wings, till these troubles are past.
Darby English Bible (DBY) {To the chief Musician. 'Destroy not.' Of David. Michtam; when he fled from Saul in the cave.} Be gracious unto me, O God, be gracious unto me; for my soul taketh refuge in thee: yea, in the shadow of thy wings do I take refuge, until the calamities be overpast.
World English Bible (WEB) > Be merciful to me, God, be merciful to me, For my soul takes refuge in you. Yes, in the shadow of your wings, I will take refuge, Until disaster has passed.
Young's Literal Translation (YLT) To the Overseer. -- `Destroy not.' -- A secret treasure of David, in his fleeing from the face of Saul into a cave. Favour me, O God, favour me, For in Thee is my soul trusting, And in the shadow of Thy wings I trust, Until the calamities pass over.
Cross Reference Ruth 2:12 in Panjabi 12 ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ । “
1 Samuel 22:1 in Panjabi 1 ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਗੁਫਾ ਵਿੱਚ ਭੱਜ ਗਿਆ ਅਤੇ ਉਹ ਦੇ ਭਰਾ, ਉਹ ਦੇ ਪਿਤਾ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ ।
1 Samuel 24:3 in Panjabi 3 ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ । ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ ।
1 Samuel 24:8 in Panjabi 8 ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ ।
Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Psalm 9:10 in Panjabi 10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ ।
Psalm 13:5 in Panjabi 5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ ।
Psalm 17:7 in Panjabi 7 ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ ।
Psalm 36:7 in Panjabi 7 ਹੇ ਪਰਮੇਸ਼ਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ ।
Psalm 56:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ !
Psalm 58:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਬਲਵਾਨ ਸੁਆਮੀਓ,ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ ? ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਂ ਕਰਦੇ ਹੋ ?
Psalm 59:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉੱਚਿਆਈ ਤੇ ਰੱਖ !
Psalm 61:4 in Panjabi 4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ । ਸਲਹ ।
Psalm 63:7 in Panjabi 7 ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ ।
Psalm 69:13 in Panjabi 13 ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ ।
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Psalm 91:4 in Panjabi 4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ ।
Psalm 91:9 in Panjabi 9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, — ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ ।
Psalm 119:76 in Panjabi 76 ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ ।
Psalm 125:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ !
Psalm 142:1 in Panjabi 1 ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,
Isaiah 10:25 in Panjabi 25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ ।
Isaiah 26:20 in Panjabi 20 ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Matthew 24:22 in Panjabi 22 ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ ।
Luke 13:34 in Panjabi 34 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
John 16:20 in Panjabi 20 ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ ।
James 5:10 in Panjabi 10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 21:4 in Panjabi 4 ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ । ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,