Psalm 59:16 in Panjabi 16 ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ । ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਹ ਰਿਹਾ ਹੈਂ ।
Other Translations King James Version (KJV) But I will sing of thy power; yea, I will sing aloud of thy mercy in the morning: for thou hast been my defence and refuge in the day of my trouble.
American Standard Version (ASV) But I will sing of thy strength; Yea, I will sing aloud of thy lovingkindness in the morning: For thou hast been my high tower, And a refuge in the day of my distress.
Bible in Basic English (BBE) But I will make songs of your power; yes, I will give cries of joy for your mercy in the morning; because you have been my strength and my high tower in the day of my trouble.
Darby English Bible (DBY) But as for me, I will sing of thy strength; yea, I will sing aloud of thy loving-kindness in the morning; for thou hast been to me a high fortress, and a refuge in the day of my trouble.
Webster's Bible (WBT) Let them wander up and down for food, and grudge if they are not satisfied.
World English Bible (WEB) But I will sing of your strength. Yes, I will sing aloud of your loving kindness in the morning. For you have been my high tower, A refuge in the day of my distress.
Young's Literal Translation (YLT) And I -- I sing `of' Thy strength, And I sing at morn `of' Thy kindness, For thou hast been a tower to me, And a refuge for me in a day of adversity.
Cross Reference Exodus 15:6 in Panjabi 6 ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ ।
1 Samuel 17:37 in Panjabi 37 ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ । ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ ।
1 Samuel 19:11 in Panjabi 11 ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ ।
2 Samuel 22:3 in Panjabi 3 ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ । ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ ।
Job 37:23 in Panjabi 23 ਸਰਬ ਸ਼ਕਤੀਮਾਨ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ !
Psalm 4:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ । ਦਾਊਦ ਦਾ ਭਜਨ ਜਦੋਂ ਮੈਂ ਤੈਂਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ । ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ ।
Psalm 5:3 in Panjabi 3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ ।
Psalm 21:13 in Panjabi 13 ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ ।
Psalm 30:5 in Panjabi 5 ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ । ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈ ਕਾਰ ਹੋਵੇਗੀ ।
Psalm 31:7 in Panjabi 7 ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ ।
Psalm 36:5 in Panjabi 5 ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ ।
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 59:9 in Panjabi 9 ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਹ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ ।
Psalm 61:2 in Panjabi 2 ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
Psalm 77:2 in Panjabi 2 ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਢੂੰਡਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ ।
Psalm 86:13 in Panjabi 13 ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ ।
Psalm 88:13 in Panjabi 13 ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ ?
Psalm 89:1 in Panjabi 1 ਏਤਾਨ ਅਜ਼ਰਾ ਵੰਸੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ ।
Psalm 101:1 in Panjabi 1 ਦਾਊਦ ਦਾ ਭਜਨ ਮੈਂ ਦਯਾ ਅਤੇ ਨਿਆਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ ।
Psalm 106:8 in Panjabi 8 ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ ।
Psalm 116:1 in Panjabi 1 ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ ।
Psalm 138:7 in Panjabi 7 ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ ।
Psalm 143:8 in Panjabi 8 ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ ।
Psalm 145:11 in Panjabi 11 ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
Jeremiah 30:7 in Panjabi 7 ਹਾਇ ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ ।
Romans 15:9 in Panjabi 9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ ।
2 Corinthians 1:10 in Panjabi 10 ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 3:20 in Panjabi 20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ !
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।