Psalm 60:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ । ਜਦੋਂ ਉਹ ਅਰਮਨਹਰੈਮ ਅਤੇ ਅਰਮਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੋਨ ਦੀ ਤਰਾਈ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ !
Other Translations King James Version (KJV) O God, thou hast cast us off, thou hast scattered us, thou hast been displeased; O turn thyself to us again.
American Standard Version (ASV) O God thou hast cast us off, thou hast broken us down; Thou hast been angry; oh restore us again.
Bible in Basic English (BBE) <To the chief music-maker; put to Shushan-eduth. Michtam. Of David. For teaching. When he was fighting against Aram-naharaim and Aramzobah, when Joab came back, and put twelve thousand of the Edomites to death, in the Valley of Salt.> God, you have put us away from you, you have sent us in all directions, you have been angry; O be turned to us again.
Darby English Bible (DBY) {To the chief Musician. On Shushan. Testimony. Michtam of David; to teach: when he strove with the Syrians of Mesopotamia, and the Syrians of Zobah, and Joab returned, and smote the Edomites in the valley of salt, twelve thousand.} O God, thou hast cast us off, thou hast scattered us, thou hast been displeased: restore us again.
World English Bible (WEB) > God, you have rejected us. You have broken us down. You have been angry. Restore us, again.
Young's Literal Translation (YLT) To the Overseer. -- `Concerning the Lily of Testimony,' a secret treasure of David, to teach, in his striving with Aram-Naharaim, and with Aram-Zobah, and Joab turneth back and smiteth Edom in the valley of Salt -- twelve thousand. O God, Thou hadst cast us off, Thou hadst broken us -- hadst been angry! -- Thou dost turn back to us.
Cross Reference 1 Samuel 4:10 in Panjabi 10 ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜ੍ਹਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,
1 Samuel 4:17 in Panjabi 17 ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ।
1 Samuel 13:6 in Panjabi 6 ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫਾਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁੱਕੇ ।
1 Samuel 13:11 in Panjabi 11 ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇੱਕਠੇ ਹੋਏ ।
1 Samuel 13:19 in Panjabi 19 ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,
1 Samuel 31:1 in Panjabi 1 ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ ।
2 Samuel 5:20 in Panjabi 20 ਇਸ ਲਈ ਦਾਊਦ ਬਆਲ ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ ਕੇ ਲੈ ਜਾਂਦੀਆਂ ਹਨ ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ ਪਰਾਸੀਮ ਰੱਖਿਆ ।
2 Samuel 8:3 in Panjabi 3 ਦਾਊਦ ਨੇ ਸੋਬਾਰ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਦਰਿਆ ਉੱਤੇ ਆਪਣੇ ਦੇਸ਼ ਨੂੰ ਛਡਾਉਣ ਨਿੱਕਲਿਆ ਸੀ ।
2 Samuel 8:12 in Panjabi 12 ਅਰਥਾਤ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ, ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਦੀ ਲੁੱਟ ਵਿੱਚੋਂ ਰੱਖਿਆ,
2 Samuel 10:16 in Panjabi 16 ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਆਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ ।
2 Kings 14:7 in Panjabi 7 ਉਹ ਨੇ ਲੂਣ ਦੀ ਘਾਟੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸਲਾ ਨੂੰ ਜੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਤੇਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ ।
1 Chronicles 18:3 in Panjabi 3 ਦਾਊਦ ਨੇ ਸ਼ੋਬਾਹ ਦੇ ਰਾਜਾ ਹਦਰਅਜ਼ਰ ਨੂੰ ਵੀ ਹਮਾਥ ਤੱਕ ਮਾਰਿਆ, ਜਦੋਂ ਉਹ ਫਰਾਤ ਦਰਿਆ ਦੀ ਵੱਲ ਆਪਣਾ ਰਾਜ ਇਸਥਿਰ ਕਰਨ ਗਿਆ ਸੀ ।
1 Chronicles 18:12 in Panjabi 12 ਅਤੇ ਅਬਿਸ਼ਈ ਸਰੂਯਾਹ ਦੇ ਪੁੱਤਰ ਨੇ ਲੂਣ ਦੀ ਘਾਟੀ ਵਿੱਚ ਅਦੋਮੀਆਂ ਵਿਚੋਂ ਅਠਾਰਾਂ ਹਜ਼ਾਰ ਜਣੇ ਮਾਰ ਸੁੱਟੇ ।
1 Chronicles 19:16 in Panjabi 16 ਜਦੋਂ ਅਰਾਮੀਆਂ ਨੇ ਦੇਖਿਆ ਕਿ ਅਸੀਂ ਇਸਰਾਏਲੀਆਂ ਤੋਂ ਹਾਰ ਗਏ ਹਾਂ, ਤਾਂ ਉਹ ਦੂਤਾਂ ਨੂੰ ਭੇਜ ਕੇ ਉਨ੍ਹਾਂ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਏ, ਅਤੇ ਹਦਰਅਜ਼ਰ ਦਾ ਸੈਨਾਪਤੀ ਸ਼ੋਫਕ ਉਨ੍ਹਾਂ ਦਾ ਸੈਨਾਪਤੀ ਸੀ
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
2 Chronicles 25:11 in Panjabi 11 ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਸ਼ੋਰ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
Psalm 44:9 in Panjabi 9 ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ ।
Psalm 59:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉੱਚਿਆਈ ਤੇ ਰੱਖ !
Psalm 59:11 in Panjabi 11 ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ !
Psalm 60:10 in Panjabi 10 ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ ?
Psalm 74:1 in Panjabi 1 ਆਸਾਫ਼ ਦਾ ਮਸ਼ਕੀਲ ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆ ਕਿਉਂ ਉੱਠਦਾ ਹੈ ?
Psalm 79:5 in Panjabi 5 ਹੇ ਯਹੋਵਾਹ, ਕਦ ਤੱਕ ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ ?
Psalm 79:9 in Panjabi 9 ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ ।
Psalm 80:3 in Panjabi 3 ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ ! ।
Psalm 85:4 in Panjabi 4 ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ !
Psalm 89:3 in Panjabi 3 ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
Psalm 89:7 in Panjabi 7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ !
Psalm 89:19 in Panjabi 19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿਚੋਂ ਚੁਣ ਕੇ ਇੱਕ ਨੂੰ ਉੱਚਿਆ ਕੀਤਾ ਹੈ ।
Psalm 89:38 in Panjabi 38 ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
Psalm 90:13 in Panjabi 13 ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੱਕ ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ !
Psalm 108:11 in Panjabi 11 ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ ?
Lamentations 3:31 in Panjabi 31 ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ ।
Zechariah 10:6 in Panjabi 6 ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ ।
Romans 11:1 in Panjabi 1 ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ ? ਕਦੇ ਨਹੀਂ ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ ।