Psalm 60 in Panjabi

1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ । ਜਦੋਂ ਉਹ ਅਰਮਨਹਰੈਮ ਅਤੇ ਅਰਮਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੋਨ ਦੀ ਤਰਾਈ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ !

2 ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ !

3 ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ ।

4 ਤੂੰ ਆਪਣੇ ਭੈ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ । ਸਲਹ ।

5 ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲਈ ਤੇ ਸਾਨੂੰ ਉੱਤਰ ਦੇ ! ।

6 ਪਰਮੇਸ਼ੁਰ ਨੇ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ ।

7 ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,

8 ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ !

9 ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲਈ ਜਾਵੇਗਾ ? ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾ ?

10 ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ ?

11 ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ ।

12 ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ !