Psalm 63:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ ।
Other Translations King James Version (KJV) O God, thou art my God; early will I seek thee: my soul thirsteth for thee, my flesh longeth for thee in a dry and thirsty land, where no water is;
American Standard Version (ASV) O God, thou art my God; earnestly will I seek thee: My soul thirsteth for thee, my flesh longeth for thee, In a dry and weary land, where no water is.
Bible in Basic English (BBE) <A Psalm. Of David. When he was in the waste land of Judah.> O God, you are my God; early will I make my search for you: my soul is dry for need of you, my flesh is wasted with desire for you, as a dry and burning land where no water is;
Darby English Bible (DBY) {A Psalm of David; when he was in the wilderness of Judah.} O God, thou art my ùGod; early will I seek thee. My soul thirsteth for thee, my flesh languisheth for thee, in a dry and weary land without water:
World English Bible (WEB) > God, you are my God. I will earnestly seek you. My soul thirsts for you, My flesh longs for you, In a dry and weary land, where there is no water.
Young's Literal Translation (YLT) A Psalm of David, in his being in the wilderness of Judah. O God, Thou `art' my God, earnestly do I seek Thee, Thirsted for Thee hath my soul, Longed for Thee hath my flesh, In a land dry and weary, without waters.
Cross Reference Exodus 15:2 in Panjabi 2 ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ ।
Exodus 17:3 in Panjabi 3 ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਏਥੇ ਤਿਹਾਇਆ ਮਾਰੇਂ ?
1 Samuel 22:5 in Panjabi 5 ਤਦ ਗਾਦ ਨਬੀ ਨੇ ਦਾਊਦ ਨੂੰ ਆਖਿਆ, ਗੜ੍ਹ ਵਿੱਚ ਨਾ ਲੁਕਿਆ ਰਹਿ । ਚੱਲ ਅਤੇ ਯਹੂਦਾਹ ਦੇ ਦੇਸ ਵੱਲ ਨਿੱਕਲ ਜਾ । ਸੋ ਦਾਊਦ ਤੁਰਿਆ ਅਤੇ ਹਾਰਥ ਦੇ ਜੰਗਲ ਵਿੱਚ ਆ ਗਿਆ ।
1 Samuel 23:14 in Panjabi 14 ਦਾਊਦ ਜੰਗਲ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਰਹਿਣ ਲੱਗਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ ।
1 Samuel 23:23 in Panjabi 23 ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰ੍ਹਾਂ ਖ਼ਬਰ ਲੈ ਕੇ ਮੇਰੇ ਕੋਲ ਮੁੜ ਆਓ । ਫੇਰ ਮੈਂ ਤੁਹਾਡੇ ਨਾਲ ਜਾਂਵਾਂਗਾ ਅਤੇ ਅਜਿਹਾ ਹੋਵੇਗਾ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ ।
1 Samuel 26:1 in Panjabi 1 ਜ਼ੀੱਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ ?
2 Samuel 15:28 in Panjabi 28 ਵੇਖ, ਮੈਂ ਉਸ ਜੰਗਲ ਦੇ ਘਾਟ ਕੋਲ ਠਹਿਰਾਂਗਾ, ਜਦ ਤੱਕ ਕਿ ਤੁਹਾਡੇ ਵੱਲੋਂ ਕੋਈ ਖ਼ਬਰ ਮੇਰੇ ਕੋਲ ਨਾ ਆਵੇ
Job 8:5 in Panjabi 5 ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ, ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,
Psalm 5:3 in Panjabi 3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ ।
Psalm 31:14 in Panjabi 14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਿਆ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ ।
Psalm 42:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ ।
Psalm 42:11 in Panjabi 11 ਹੇ ਮੇਰੇ ਜੀਅ,ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ ? ਪਰਮੇਸ਼ੁਰ ਉੱਤੇ ਆਸ ਰੱਖ ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ ।
Psalm 78:34 in Panjabi 34 ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਢੂੰਡਿਆ ।
Psalm 84:2 in Panjabi 2 ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ !
Psalm 91:2 in Panjabi 2 ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ ।
Psalm 102:3 in Panjabi 3 ਮੇਰੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ ।
Psalm 118:28 in Panjabi 28 ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ । ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ ।
Psalm 119:81 in Panjabi 81 ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ,ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ ।
Psalm 143:6 in Panjabi 6 ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ । ਸਲਹ ।
Psalm 143:10 in Panjabi 10 ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ ।
Proverbs 1:27 in Panjabi 27 ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
Proverbs 8:17 in Panjabi 17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ ।
Song of Solomon 3:1 in Panjabi 1 ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ ।
Song of Solomon 5:8 in Panjabi 8 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ ।
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 35:7 in Panjabi 7 ਤਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜਮੀਨ ਪਾਣੀ ਦੇ ਸੁੰਬ । ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ ।
Isaiah 41:18 in Panjabi 18 ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ ।
Jeremiah 31:1 in Panjabi 1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Hosea 5:15 in Panjabi 15 ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਨ ਦੇ ਖੋਜੀ ਨਾ ਹੋਣ । ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Matthew 6:33 in Panjabi 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ ।
Matthew 12:43 in Panjabi 43 ਪਰ ਜਦੋਂ ਅਸ਼ੁੱਧ ਆਤਮਾਵਾਂ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ ।
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
John 20:17 in Panjabi 17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ । ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ । ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ ।”
Revelation 7:16 in Panjabi 16 ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,