Psalm 65:5 in Panjabi 5 ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ !
Other Translations King James Version (KJV) By terrible things in righteousness wilt thou answer us, O God of our salvation; who art the confidence of all the ends of the earth, and of them that are afar off upon the sea:
American Standard Version (ASV) By terrible things thou wilt answer us in righteousness, Oh God of our salvation, Thou that art the confidence of all the ends of the earth, And of them that are afar off upon the sea:
Bible in Basic English (BBE) You will give us an answer in righteousness by great acts of power, O God of our salvation; you who are the hope of all the ends of the earth, and of the far-off lands of the sea;
Darby English Bible (DBY) By terrible things in righteousness wilt thou answer us, O God of our salvation, thou confidence of all the ends of the earth, and of the distant regions of the sea. ...
Webster's Bible (WBT) Blessed is the man whom thou choosest, and causest to approach to thee, that he may dwell in thy courts: we shall be satisfied with the goodness of thy house, even of thy holy temple.
World English Bible (WEB) By awesome deeds of righteousness, you answer us, God of our salvation. You who are the hope of all the ends of the earth, Of those who are far away on the sea;
Young's Literal Translation (YLT) By fearful things in righteousness Thou answerest us, O God of our salvation, The confidence of all far off ends of earth and sea.
Cross Reference Deuteronomy 4:34 in Panjabi 34 ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ ?
Deuteronomy 10:21 in Panjabi 21 ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ । ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 45:4 in Panjabi 4 ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ !
Psalm 47:2 in Panjabi 2 ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ !
Psalm 66:3 in Panjabi 3 ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ !
Psalm 68:19 in Panjabi 19 ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ ! । ਸਲਹ ।
Psalm 76:3 in Panjabi 3 ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ, ਤੇਗ ਤੇ ਲੜਾਈ ਦੇ ਸੰਦਾਂ ਨੂੰ । ਸਲਹ ।
Psalm 85:4 in Panjabi 4 ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ !
Psalm 107:23 in Panjabi 23 ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
Psalm 145:17 in Panjabi 17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ ।
Isaiah 37:36 in Panjabi 36 ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ !
Isaiah 45:22 in Panjabi 22 ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ ।
Isaiah 51:5 in Panjabi 5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ ।
Isaiah 60:5 in Panjabi 5 ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ ।
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Zechariah 9:10 in Panjabi 10 ਮੈਂ ਅਫਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁਖ ਤੋੜਿਆ ਜਾਵੇਗਾ । ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ ।
Matthew 28:19 in Panjabi 19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 15:10 in Panjabi 10 ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ ।
Ephesians 2:17 in Panjabi 17 ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ !
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 16:5 in Panjabi 5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,