Psalm 67 in Panjabi

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ । ਸਲਹ ।

2 ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ ।

3 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ !

4 ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ । ਸਲਹ ।

5 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ !

6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ ।

7 ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ ! ।