Psalm 68:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ !
Other Translations King James Version (KJV) Let God arise, let his enemies be scattered: let them also that hate him flee before him.
American Standard Version (ASV) Let God arise, let his enemies be scattered; Let them also that hate him flee before him.
Bible in Basic English (BBE) <To the chief music-maker. Of David. A Psalm. A Song.> Let God be seen, and let his haters be put to flight; let those who are against him be turned back before him.
Darby English Bible (DBY) {To the chief Musician. Of David. A Psalm: a Song.} Let God arise, let his enemies be scattered, and let them that hate him flee before him.
World English Bible (WEB) > Let God arise! Let his enemies be scattered! Let them who hate him also flee before him.
Young's Literal Translation (YLT) To the Overseer. -- A Psalm, a song of David. Rise doth God -- scattered are His enemies! And those hating Him flee from His face.
Cross Reference Exodus 20:5 in Panjabi 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ।
Numbers 10:35 in Panjabi 35 ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ” ।
Deuteronomy 7:10 in Panjabi 10 ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ਼ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ ।
2 Chronicles 6:41 in Panjabi 41 ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸਰਾਮ ਸਥਾਨ ਵਿੱਚ ਚੱਲ ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕਾਂ ਨੂੰ ਸ਼ਕਤੀ ਪਹਿਨਾਈ ਜਾਵੇ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ l
Psalm 7:6 in Panjabi 6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ । ਤੂੰ ਨਿਆਂ ਦਾ ਹੁਕਮ ਕੀਤਾ ਹੈ ।
Psalm 21:8 in Panjabi 8 ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ ।
Psalm 44:26 in Panjabi 26 ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ ! ।
Psalm 59:11 in Panjabi 11 ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ !
Psalm 68:14 in Panjabi 14 ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ !
Psalm 68:30 in Panjabi 30 ਕਾਨਿਆ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਸਾਨ੍ਹਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁਕੜੇ ਮਿੱਧਦੇ ਹਨ ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ ।
Psalm 78:65 in Panjabi 65 ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ ।
Psalm 89:10 in Panjabi 10 ਤੂੰ ਰਹਬ ਨੂੰ ਕਿਸੇ ਵੱਢੇ ਹੋਏ ਚੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ !
Psalm 132:8 in Panjabi 8 ਹੇ ਯਹੋਵਾਹ, ਉੱਠ, ਆਪਣੇ ਆਰਾਮ ਦੇ ਥਾਂ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ !
Isaiah 33:3 in Panjabi 3 ਹੰਗਾਮੇ ਦੇ ਰੌਲੇ ਨਾਲ ਲੋਕ ਭੱਜ ਗਏ, ਤੇਰੇ ਉੱਠਦਿਆਂ ਹੀ ਕੌਮਾਂ ਖਿੰਡ-ਪੁੰਡ ਗਈਆਂ ।
Isaiah 41:15 in Panjabi 15 ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ ।
Isaiah 42:13 in Panjabi 13 ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਜੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ ।
Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Ezekiel 5:2 in Panjabi 2 ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਓਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ ।
Ezekiel 12:14 in Panjabi 14 ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ ।
Daniel 2:35 in Panjabi 35 ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਹਾੜ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ ।
John 14:23 in Panjabi 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ ।