Psalm 7:1 in Panjabi 1 ਦਾਊਦ ਦਾ ਸ਼ੀਗਾਯੋਨ ਨਾਮਕ ਭਜਨ ਜੋ ਉਸ ਨੇ ਬਿਨਯਾਮੀਨ ਕੂਸ਼ ਦੀਆਂ ਗੱਲਾਂ ਦੇ ਕਾਰਨ ਯਹੋਵਾਹ ਦੇ ਸਾਹਮਣੇ ਗਾਇਆ ਸੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,
Other Translations King James Version (KJV) O LORD my God, in thee do I put my trust: save me from all them that persecute me, and deliver me:
American Standard Version (ASV) O Jehovah my God, in thee do I take refuge: Save me from all them that pursue me, and deliver me,
Bible in Basic English (BBE) <Shiggaion of David; a song which he made to the Lord, about the words of Cush the Benjamite.> O Lord my God, I put my faith in you; take me out of the hands of him who is cruel to me, and make me free;
Darby English Bible (DBY) {Shiggaion of David, which he sang to Jehovah, concerning the words of Cush the Benjaminite.} Jehovah my God, in thee have I trusted: save me from all my pursuers, and deliver me;
World English Bible (WEB) > Yahweh, my God, I take refuge in you. Save me from all those who pursue me, and deliver me,
Young's Literal Translation (YLT) `The Erring One,' by David, that he sung to Jehovah concerning the words of Cush a Benjamite. O Jehovah, my God, in Thee I have trusted, Save me from all my pursuers, and deliver me.
Cross Reference Joshua 14:8 in Panjabi 8 ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਉਦਾਸ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ ।
2 Samuel 16:1 in Panjabi 1 ਜਦ ਦਾਊਦ ਪਹਾੜ ਦੀ ਟੀਸੀ ਤੋਂ ਕੁਝ ਅੱਗੇ ਵੱਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜੀਰ ਦੇ ਫਲ ਅਤੇ ਇੱਕ ਮਸ਼ਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ ।
Psalm 3:7 in Panjabi 7 ਹੇ ਯਹੋਵਾਹ, ਉੱਠ ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ ।
Psalm 11:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ । ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜੀ ਵਾਂਗੂੰ ਆਪਣੇ ਪਹਾੜ ਨੂੰ ਉੱਡ ਜਾ ?
Psalm 13:3 in Panjabi 3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
Psalm 13:5 in Panjabi 5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ ।
Psalm 17:7 in Panjabi 7 ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ ।
Psalm 18:2 in Panjabi 2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ ।
Psalm 18:28 in Panjabi 28 ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਅਨ੍ਹੇਰੇ ਨੂੰ ਚਾਨਣ ਕਰਦਾ ਹੈ ।
Psalm 25:2 in Panjabi 2 ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ ।
Psalm 26:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉਤੇ ਅਟੱਲ ਭਰੋਸਾ ਰੱਖਿਆ ਹੈ ।
Psalm 30:2 in Panjabi 2 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ ।
Psalm 30:12 in Panjabi 12 ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ ।
Psalm 31:15 in Panjabi 15 ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ ।
Psalm 32:10 in Panjabi 10 ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ ।
Psalm 35:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ ।
Psalm 43:4 in Panjabi 4 ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ !
Psalm 89:26 in Panjabi 26 ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ !
Psalm 146:3 in Panjabi 3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Jeremiah 15:15 in Panjabi 15 ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ । ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ ।
Jeremiah 20:11 in Panjabi 11 ਪਰ ਯਹੋਵਾਹ ਇੱਕ ਡਰਾਉਣੇ ਜੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸੱਕਣਗੇ ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ ।
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Daniel 9:4 in Panjabi 4 ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ ।
Daniel 9:19 in Panjabi 19 ਹੇ ਪ੍ਰਭੂ, ਸੁਣ ! ਹੇ ਪ੍ਰਭੂ, ਬਖ਼ਸ਼ ਦੇਹ ! ਹੇ ਪ੍ਰਭੂ, ਸੁਣ ਲੈ ਅਤੇ ਕੰਮ ਕਰ ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿੱਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ ।
Habakkuk 3:1 in Panjabi 1 ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ ।
Zechariah 14:5 in Panjabi 5 ਤੁਸੀਂ ਮੇਰੇ ਪਹਾੜ ਦੀ ਘਾਟੀ ਦੇ ਵਿੱਚ ਦੀ ਭੱਜੋਗੇ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ ।
1 Peter 1:21 in Panjabi 21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ ।
1 Peter 4:19 in Panjabi 19 ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ l