Psalm 71:20 in Panjabi 20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੂੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ ।
Other Translations King James Version (KJV) Thou, which hast shewed me great and sore troubles, shalt quicken me again, and shalt bring me up again from the depths of the earth.
American Standard Version (ASV) Thou, who hast showed us many and sore troubles, Wilt quicken us again, And wilt bring us up again from the depths of the earth.
Bible in Basic English (BBE) You, who have sent great and bitter troubles on me, will give me life again, lifting me up from the deep waters of the underworld.
Darby English Bible (DBY) Thou, who hast shewn us many and sore troubles, wilt revive us again, and wilt bring us up again from the depths of the earth;
Webster's Bible (WBT) Thou, who hast shown me great and severe troubles, wilt revive me again, and wilt bring me again from the depths of the earth.
World English Bible (WEB) You, who have shown us many and bitter troubles, You will let me live. You will bring us up again from the depths of the earth.
Young's Literal Translation (YLT) Because Thou hast showed me many and sad distresses, Thou turnest back -- Thou revivest me, And from the depths of the earth, Thou turnest back -- Thou bringest me up.
Cross Reference 2 Samuel 12:11 in Panjabi 11 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ ।
Psalm 16:10 in Panjabi 10 ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ ।
Psalm 40:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਦਲੇਰੀ ਕਰਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ ।
Psalm 60:3 in Panjabi 3 ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ ।
Psalm 66:10 in Panjabi 10 ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ ।
Psalm 80:18 in Panjabi 18 ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜੀਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ ।
Psalm 85:6 in Panjabi 6 ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ ?
Psalm 86:13 in Panjabi 13 ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ ।
Psalm 88:6 in Panjabi 6 ਤੂੰ ਮੈਨੂੰ ਅੱਤ ਡੂੰਘੀ ਗੋਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ ।
Psalm 119:25 in Panjabi 25 ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜੀਵਾਲ !
Psalm 138:7 in Panjabi 7 ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ ।
Isaiah 26:19 in Panjabi 19 ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ । ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ ।
Isaiah 38:17 in Panjabi 17 ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ ।
Ezekiel 37:12 in Panjabi 12 ਇਸ ਲਈ ਤੂੰ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮੇਰੇ ਲੋਕੋ, ਵੇਖੋ ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਹਨਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ ।
Hosea 6:1 in Panjabi 1 ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ ।
Jonah 2:6 in Panjabi 6 ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ ।
Mark 14:33 in Panjabi 33 ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ ।
Mark 15:34 in Panjabi 34 ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ?
Acts 2:24 in Panjabi 24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ ।
Acts 2:32 in Panjabi 32 ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ ।
2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
Ephesians 4:9 in Panjabi 9 ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ !
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।