Psalm 8:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨਾ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ ।
Other Translations King James Version (KJV) O LORD, our Lord, how excellent is thy name in all the earth! who hast set thy glory above the heavens.
American Standard Version (ASV) O Jehovah, our Lord, How excellent is thy name in all the earth, Who hast set thy glory upon the heavens!
Bible in Basic English (BBE) <To the chief music-maker on the Gittith. A Psalm. Of David.> O Lord, our Lord, whose glory is higher than the heavens, how noble is your name in all the earth!
Darby English Bible (DBY) {To the chief Musician. Upon the Gittith. A Psalm of David.} Jehovah our Lord, how excellent is thy name in all the earth! who hast set thy majesty above the heavens.
World English Bible (WEB) > Yahweh, our Lord, how majestic is your name in all the earth, Who has set your glory above the heavens!
Young's Literal Translation (YLT) To the Overseer, `On the Gittith.' A Psalm of David. Jehovah, our Lord, How honourable Thy name in all the earth! Who settest thine honour on the heavens.
Cross Reference Exodus 15:11 in Panjabi 11 ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈ ਦਾਇਕ ਅਤੇ ਅਚਰਜ ਕੰਮਾਂ ਵਾਲਾ ?
Exodus 34:5 in Panjabi 5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
Deuteronomy 28:58 in Panjabi 58 ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,
1 Kings 8:27 in Panjabi 27 ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ ?
Psalm 8:9 in Panjabi 9 ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨਾ ਹੀ ਸ਼ਾਨਦਾਰ ਹੈ !
Psalm 36:5 in Panjabi 5 ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ ।
Psalm 57:5 in Panjabi 5 ਹੇ ਪਰਮੇਸ਼ੁਰ,ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ !
Psalm 57:10 in Panjabi 10 ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ ।
Psalm 63:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ ।
Psalm 68:4 in Panjabi 4 ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ ਬਾਗ ਹੋ ਜਾਓ !
Psalm 72:17 in Panjabi 17 ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ ! ।
Psalm 81:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ । ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ !
Psalm 84:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸੀਆਂ ਦਾ ਭਜਨ । ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਹਰੇ ਕਿਹੇ ਪ੍ਰੇਮ ਰੱਤੇ ਹਨ !
Psalm 108:4 in Panjabi 4 ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ !
Psalm 113:2 in Panjabi 2 ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ !
Psalm 145:1 in Panjabi 1 ਉਸਤਤ: ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸ਼ਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
Psalm 148:13 in Panjabi 13 ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ਼ ਧਰਤੀ ਤੇ ਅਕਾਸ਼ ਦੇ ਉੱਪਰ ਹੈ,
Song of Solomon 5:16 in Panjabi 16 ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ ।
Isaiah 26:13 in Panjabi 13 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ ।
Habakkuk 3:3 in Panjabi 3 ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ ।
Matthew 22:45 in Panjabi 45 ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ ?
John 20:28 in Panjabi 28 ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ ।”
Ephesians 4:10 in Panjabi 10 ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁੱਝ ਸੰਪੂਰਨ ਕਰੇ ।
Philippians 2:9 in Panjabi 9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ ।
Philippians 3:8 in Panjabi 8 ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ ।
Hebrews 7:26 in Panjabi 26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ ।
Revelation 19:6 in Panjabi 6 ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ !