Psalm 80:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ । ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ !
Other Translations King James Version (KJV) Give ear, O Shepherd of Israel, thou that leadest Joseph like a flock; thou that dwellest between the cherubims, shine forth.
American Standard Version (ASV) Give ear, O Shepherd of Israel, Thou that leadest Joseph like a flock; Thou that sittest `above' the cherubim, shine forth.
Bible in Basic English (BBE) <To the chief music-maker; put to Shoshannim-eduth. Of Asaph. A Psalm.> Give ear, O Keeper of Israel, guiding Joseph like a flock; you who have your seat on the winged ones, let your glory be seen.
Darby English Bible (DBY) {To the chief Musician. On Shoshannim-Eduth. Of Asaph. A Psalm.} Give ear, O Shepherd of Israel, thou that leadest Joseph like a flock; thou that sittest [between] the cherubim, shine forth.
World English Bible (WEB) > Hear us, Shepherd of Israel, You who lead Joseph like a flock, You who sit above the cherubim, shine forth.
Young's Literal Translation (YLT) To the Overseer. -- `On the Lilies.' A testimony of Asaph. -- A Psalm. Shepherd of Israel, give ear, Leading Joseph as a flock, Inhabiting the cherubs -- shine forth,
Cross Reference Exodus 25:20 in Panjabi 20 ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਲਾਰੇ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਤੇ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਹੋਣ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਹੋਣ ।
Deuteronomy 33:2 in Panjabi 2 ਉਸ ਨੇ ਆਖਿਆ, ਯਹੋਵਾਹ ਸੀਨਈ ਤੋਂ ਆਇਆ, ਅਤੇ ਸੇਈਰ ਤੋਂ ਉਨ੍ਹਾਂ ਉੱਤੇ ਉੱਭਰਿਆ, ਉਹ ਪਾਰਾਨ ਦੇ ਪਹਾੜ ਤੋਂ ਚਮਕਿਆ, ਅਤੇ ਲੱਖਾਂ ਪਵਿੱਤਰ ਜਨਾਂ ਦੇ ਵਿੱਚੋਂ ਆਇਆ, ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਹੁਕਮਨਾਮਾ ਸੀ ।
1 Samuel 4:4 in Panjabi 4 ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ ।
2 Samuel 6:2 in Panjabi 2 ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ ।
2 Kings 19:15 in Panjabi 15 ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ । ਤੂੰ ਅਕਾਸ਼ ਤੇ ਧਰਤੀ ਨੂੰ ਬਣਾਇਆ ।
Job 10:3 in Panjabi 3 ਕੀ ਤੈਨੂੰ ਇਹ ਚੰਗਾ ਲਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ ?
Psalm 5:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਬੰਸੁਰੀਆਂ ਦੇ ਨਾਲ । ਦਾਊਦ ਦਾ ਭਜਨ ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ ।
Psalm 23:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ ।
Psalm 45:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਸ਼ੇਸ਼ਨੀਮ ਰਾਗ ਦੇ ਵਿੱਚ ਕੋਰਹ ਵੰਸੀਆਂ ਦਾ ਮਸ਼ਕੀਲ । ਪ੍ਰੇਮ ਦਾ ਗੀਤ ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁੱਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ ।
Psalm 50:2 in Panjabi 2 ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ ।
Psalm 55:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਮਸ਼ਕੀਲ ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
Psalm 60:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ । ਜਦੋਂ ਉਹ ਅਰਮਨਹਰੈਮ ਅਤੇ ਅਰਮਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੋਨ ਦੀ ਤਰਾਈ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ !
Psalm 69:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ !
Psalm 77:20 in Panjabi 20 ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ ।
Psalm 78:52 in Panjabi 52 ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,
Psalm 78:67 in Panjabi 67 ਨਾਲੇ ਉਸ ਨੇ ਯੂਸਫ ਦੇ ਤੰਬੂ ਨੂੰ ਤਿਆਗ ਦਿੱਤਾ, ਅਤੇ ਇਫਰਾਈਮ ਦੇ ਗੋਤ ਵਿਚੋਂ ਨਾ ਚੁਣਿਆ ।
Psalm 80:3 in Panjabi 3 ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ ! ।
Psalm 80:7 in Panjabi 7 ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ ! ।
Psalm 80:19 in Panjabi 19 ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ ! ।
Psalm 94:1 in Panjabi 1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ਼ ਵਿਖਾ !
Psalm 99:1 in Panjabi 1 ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ !
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Isaiah 49:9 in Panjabi 9 ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ । ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Isaiah 63:11 in Panjabi 11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ ?
Ezekiel 1:13 in Panjabi 13 ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ ।
Ezekiel 10:4 in Panjabi 4 ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 43:2 in Panjabi 2 ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ । ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ ।
Daniel 9:17 in Panjabi 17 ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪ੍ਰਕਾਸ਼ ਨੂੰ ਪ੍ਰਭੂ ਦੇ ਲਈ ਆਪਣੇ ਪਵਿੱਤਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ ।
John 10:3 in Panjabi 3 ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ ।
John 10:14 in Panjabi 14 ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ । ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 Peter 2:25 in Panjabi 25 ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।
1 Peter 5:4 in Panjabi 4 ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
Revelation 21:23 in Panjabi 23 ਅਤੇ ਉਸ ਨਗਰੀ ਨੂੰ ਸੂਰਜ ਦੀ ਕੁੱਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ ।