Psalm 82 in Panjabi

1 ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਂਆਂ ਦੇ ਵਿੱਚ ਨਿਆਂ ਕਰਦਾ ਹੈ, —

2 ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ ? । ਸਲਹ ।

3 ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ ।

4 ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ ।

5 ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ ।

6 ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ ।

7 ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿਚੋਂ ਇੱਕ ਵਾਂਗੂੰ ਡਿੱਗ ਪਓਗੇ ! ।

8 ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ ।