Psalm 87:4 in Panjabi 4 ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ ।
Other Translations King James Version (KJV) I will make mention of Rahab and Babylon to them that know me: behold Philistia, and Tyre, with Ethiopia; this man was born there.
American Standard Version (ASV) I will make mention of Rahab and Babylon as among them that know me: Behold, Philistia, and Tyre, with Ethiopia: This one was born there.
Bible in Basic English (BBE) Rahab and Babylon will be named among those who have knowledge of me; see, Philistia and Tyre, with Ethiopia; this man had his birth there.
Darby English Bible (DBY) I will make mention of Rahab and Babylon among them thatknow me; behold Philistia, and Tyre, with Ethiopia: this [man] was born there.
Webster's Bible (WBT) I will make mention of Rahab and Babylon to them that know me: behold Philistia, and Tyre, with Cush; this man was born there.
World English Bible (WEB) I will record Rahab{Rahab is a reference to Egypt.} and Babylon among those who acknowledge me. Behold, Philistia, Tyre, and also Ethiopia: "This one was born there."
Young's Literal Translation (YLT) I mention Rahab and Babel to those knowing Me, Lo, Philistia, and Tyre, with Cush! This `one' was born there.
Cross Reference 1 Samuel 17:8 in Panjabi 8 ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ ।
2 Samuel 21:16 in Panjabi 16 ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ- ਬਨੇਥ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ ।
1 Kings 10:1 in Panjabi 1 ਜਦ ਸ਼ਬਾ ਨਗਰ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ ।
2 Kings 20:17 in Panjabi 17 ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਅਤੇ ਜੋ ਕੁਝ ਤੇਰੇ ਪਿਉ-ਦਾਦਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ ।
Job 9:13 in Panjabi 13 ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ ।
Psalm 45:12 in Panjabi 12 ਅਤੇ ਸੂਰ ਦੇਸ ਦੀ ਧੀ ਭੇਟ ਨਾਲ ਹਾਜ਼ਰ ਹੋਵੇਗੀ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ ।
Psalm 68:31 in Panjabi 31 ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ ।
Psalm 89:10 in Panjabi 10 ਤੂੰ ਰਹਬ ਨੂੰ ਕਿਸੇ ਵੱਢੇ ਹੋਏ ਚੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ !
Psalm 137:1 in Panjabi 1 ਉੱਥੇ ਬਾਬੁਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ ।
Psalm 137:8 in Panjabi 8 ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ !
Isaiah 13:1 in Panjabi 1 ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
Isaiah 14:4 in Panjabi 4 ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ !
Isaiah 19:11 in Panjabi 11 ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖਚਰਪੁਣਾ ਹੀ ਹੈ । ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ ?
Isaiah 19:23 in Panjabi 23 ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ ।
Isaiah 23:1 in Panjabi 1 ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ ।
Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 50:1 in Panjabi 1 ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਬਾਰੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -
Ezekiel 27:1 in Panjabi 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Daniel 2:47 in Panjabi 47 ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ !
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Acts 8:27 in Panjabi 27 ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ ।
Revelation 17:5 in Panjabi 5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
Revelation 18:2 in Panjabi 2 ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ ।