Psalm 87 in Panjabi

1 ਕੋਰਹ ਵੰਸੀਆਂ ਦਾ ਭਜਨ । ਗੀਤ । ਉਹ ਦੇ ਨੀਂਹ ਪਵਿੱਤਰ ਪਹਾੜ ਹੈ ।

2 ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ ।

3 ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ ! । ਸਲਹ ।

4 ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ ।

5 ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ ।

6 ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆ । ਸਲਹ ।

7 ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇਂ ਤੇਰੇ ਵਿਚੋਂ ਹਨ ।