Psalm 91 in Panjabi

1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।

2 ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ ।

3 ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ ।

4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ ।

5 ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ,

6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ ।

7 ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ ।

8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ ।

9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, — ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ ।

10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ ।

11 ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ ।

12 ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ ।

13 ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ ।

14 ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ ।

15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,

16 ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ ।