Psalm 93:1 in Panjabi 1 ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ ।
Other Translations King James Version (KJV) The LORD reigneth, he is clothed with majesty; the LORD is clothed with strength, wherewith he hath girded himself: the world also is stablished, that it cannot be moved.
American Standard Version (ASV) Jehovah reigneth; he is clothed with majesty; Jehovah is clothed with strength; he hath girded himself therewith: The world also is established, that it cannot be moved.
Bible in Basic English (BBE) The Lord is King; he is clothed with glory; the Lord is clothed with strength; power is the cord of his robe; the world is fixed, so that it may not be moved.
Darby English Bible (DBY) Jehovah reigneth, he hath clothed himself with majesty: Jehovah hath clothed himself, he hath girded himself with strength; yea, the world is established, it shall not be moved.
Webster's Bible (WBT) The LORD reigneth, he is clothed with majesty; the LORD is clothed with strength, with which he hath girded himself: the world also is established, that it cannot be moved.
World English Bible (WEB) Yahweh reigns! He is clothed with majesty! Yahweh is armed with strength. The world also is established. It can't be moved.
Young's Literal Translation (YLT) Jehovah hath reigned, Excellency He hath put on, Jehovah put on strength, He girded Himself, Also -- established is the world, unmoved.
Cross Reference 1 Chronicles 29:12 in Panjabi 12 ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖਸ਼ੇਂ
Job 40:10 in Panjabi 10 ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ !
Psalm 18:32 in Panjabi 32 ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ ।
Psalm 59:13 in Panjabi 13 ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ ! ਸਲਹ ।
Psalm 65:6 in Panjabi 6 ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ ।
Psalm 75:3 in Panjabi 3 ਧਰਤੀ ਅਤੇ ਉਸ ਦੇ ਸਾਰੇ ਵਾਸੀ ਖਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸਮ੍ਹਾਲ ਰੱਖਿਆ ਹੈ । ਸਲਹ ।
Psalm 96:10 in Panjabi 10 ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Psalm 97:1 in Panjabi 1 ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ !
Psalm 99:1 in Panjabi 1 ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ !
Psalm 103:19 in Panjabi 19 ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ ।
Psalm 104:1 in Panjabi 1 ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ !
Psalm 145:13 in Panjabi 13 ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ ।
Isaiah 11:5 in Panjabi 5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ ।
Isaiah 45:12 in Panjabi 12 ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ ।
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Isaiah 49:8 in Panjabi 8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Isaiah 51:16 in Panjabi 16 ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ ।
Isaiah 52:7 in Panjabi 7 ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ ।
Isaiah 59:17 in Panjabi 17 ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ ।
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Daniel 4:32 in Panjabi 32 ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ !
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।
Hebrews 1:8 in Panjabi 8 ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 19:6 in Panjabi 6 ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ !