Psalm 99 in Panjabi

1 ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ !

2 ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ ।

3 ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ ।

4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।

5 ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ ।

6 ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ।

7 ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ ।

8 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ ।

9 ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ ।