Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ
Other Translations King James Version (KJV) And when I saw him, I fell at his feet as dead. And he laid his right hand upon me, saying unto me, Fear not; I am the first and the last:
American Standard Version (ASV) And when I saw him, I fell at his feet as one dead. And he laid his right hand upon me, saying, Fear not; I am the first and the last,
Bible in Basic English (BBE) And when I saw him, I went down on my face at his feet as one dead. And he put his right hand on me, saying, Have no fear; I am the first and the last and the Living one;
Darby English Bible (DBY) And when I saw him I fell at his feet as dead; and he laid his right hand upon me, saying, Fear not; *I* am the first and the last,
World English Bible (WEB) When I saw him, I fell at his feet like a dead man. He laid his right hand on me, saying, "Don't be afraid. I am the first and the last,
Young's Literal Translation (YLT) And when I saw him, I did fall at his feet as dead, and he placed his right hand upon me, saying to me, `Be not afraid; I am the First and the Last,
Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Exodus 14:13 in Panjabi 13 ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ ।
Exodus 20:20 in Panjabi 20 ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ ।
Isaiah 41:4 in Panjabi 4 ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ ? ਮੈਂ, ਯਹੋਵਾਹ ਨੇ ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ !
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 44:6 in Panjabi 6 ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 48:12 in Panjabi 12 ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ ।
Ezekiel 1:28 in Panjabi 28 ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ । ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ ।
Daniel 8:17 in Panjabi 17 ਫਿਰ ਜਿਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ ।
Daniel 10:8 in Panjabi 8 ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ ।
Daniel 10:12 in Panjabi 12 ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ ।
Daniel 10:15 in Panjabi 15 ਜਦ ਉਸ ਨੇ ਇਹ ਗੱਲਾਂ ਮੈਨੂੰ ਆਖੀਆਂ ਮੈਂ ਆਪਣਾ ਮੂੰਹ ਧਰਤੀ ਵੱਲ ਝੁਕਾਇਆ ਅਤੇ ਗੂੰਗਾ ਹੋ ਗਿਆ ।
Daniel 10:17 in Panjabi 17 ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ ।
Matthew 17:2 in Panjabi 2 ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ । ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ ।
Matthew 28:4 in Panjabi 4 ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ ।
Mark 16:5 in Panjabi 5 ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤ੍ਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ ।
Luke 24:37 in Panjabi 37 ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ ।
John 21:20 in Panjabi 20 ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ । ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ ? ”
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।
Revelation 2:8 in Panjabi 8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
Revelation 22:13 in Panjabi 13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ ।