Revelation 1:4 in Panjabi 4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ । ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ ।
Other Translations King James Version (KJV) John to the seven churches which are in Asia: Grace be unto you, and peace, from him which is, and which was, and which is to come; and from the seven Spirits which are before his throne;
American Standard Version (ASV) John to the seven churches that are in Asia: Grace to you and peace, from him who is and who was and who is to come; and from the seven Spirits that are before his throne;
Bible in Basic English (BBE) John to the seven churches which are in Asia: Grace to you and peace, from him who is and was and is to come; and from the seven Spirits which are before his high seat;
Darby English Bible (DBY) John to the seven assemblies which [are] in Asia: Grace to you and peace from [him] who is, and who was, and who is to come; and from the seven Spirits which [are] before his throne;
World English Bible (WEB) John, to the seven assemblies that are in Asia: Grace to you and peace, from God, who is and who was and who is to come; and from the seven Spirits who are before his throne;
Young's Literal Translation (YLT) John to the seven assemblies that `are' in Asia: Grace to you, and peace, from Him who is, and who was, and who is coming, and from the Seven Spirits that are before His throne,
Cross Reference Exodus 3:14 in Panjabi 14 ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ।
Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 102:25 in Panjabi 25 ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ ।
Isaiah 11:2 in Panjabi 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ - ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ ।
Isaiah 41:4 in Panjabi 4 ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ ? ਮੈਂ, ਯਹੋਵਾਹ ਨੇ ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ !
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Zechariah 3:9 in Panjabi 9 ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ । ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ । ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ ।
Zechariah 4:10 in Panjabi 10 ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ ? ਉਹ ਅਨੰਦ ਹੋਣਗੇ ਅਤੇ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਹੋਵਾਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
Acts 19:10 in Panjabi 10 ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ ।
Romans 1:7 in Panjabi 7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
1 Corinthians 1:3 in Panjabi 3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l
1 Corinthians 12:4 in Panjabi 4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ ।
2 Corinthians 1:2 in Panjabi 2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
Hebrews 1:10 in Panjabi 10 ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,
Hebrews 13:8 in Panjabi 8 ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ ।
1 Peter 1:1 in Panjabi 1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।
Revelation 1:20 in Panjabi 20 ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ।
Revelation 2:8 in Panjabi 8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
Revelation 2:18 in Panjabi 18 ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,
Revelation 3:1 in Panjabi 1 ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ ।
Revelation 3:7 in Panjabi 7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
Revelation 4:5 in Panjabi 5 ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ ।
Revelation 4:8 in Panjabi 8 ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ !
Revelation 5:6 in Panjabi 6 ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ । ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ ।