Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Other Translations King James Version (KJV) And from Jesus Christ, who is the faithful witness, and the first begotten of the dead, and the prince of the kings of the earth. Unto him that loved us, and washed us from our sins in his own blood,
American Standard Version (ASV) and from Jesus Christ, `who is' the faithful witness, the firstborn of the dead, and the ruler of the kings of the earth. Unto him that loveth us, and loosed us from our sins by his blood;
Bible in Basic English (BBE) And from Jesus Christ, the true witness, the first to come back from the dead, and the ruler of the kings of the earth. To him who had love for us and has made us clean from our sins by his blood;
Darby English Bible (DBY) and from Jesus Christ, the faithful witness, the firstborn from the dead, and the prince of the kings of the earth. To him who loves us, and has washed us from our sins in his blood,
World English Bible (WEB) and from Jesus Christ, the faithful witness, the firstborn of the dead, and the ruler of the kings of the earth. To him who loves us, and washed us from our sins by his blood;
Young's Literal Translation (YLT) and from Jesus Christ, the faithful witness, the first-born out of the dead, and the ruler of the kings of the earth; to him who did love us, and did bathe us from our sins in his blood,
Cross Reference Deuteronomy 7:8 in Panjabi 8 ਪਰ ਇਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸਹੁੰ ਦੀ ਪਾਲਨਾ ਕੀਤੀ, ਜਿਹੜੀ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਇਸ ਕਾਰਨ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਅਰਥਾਤ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ ।
Deuteronomy 23:5 in Panjabi 5 ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਨਾ ਸੁਣੀ, ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਪ੍ਰੇਮ ਰੱਖਦਾ ਹੈ ।
Psalm 72:11 in Panjabi 11 ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ ।
Psalm 89:27 in Panjabi 27 ਮੈਂ ਵੀ ਉਹ ਨੂੰ ਆਪਣਾ ਜੇਠਾ, ਅਤੇ ਧਰਤੀ ਦਿਆਂ ਰਾਜਿਆਂ ਵਿਚੋਂ ਅੱਤ ਮਹਾਨ ਬਣਾਵਾਂਗਾ ।
Psalm 89:36 in Panjabi 36 ਉਹ ਦਾ ਵੰਸ ਅੰਤਰਾਲ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ ।
Proverbs 8:15 in Panjabi 15 ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ ।
Isaiah 55:4 in Panjabi 4 ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ ।
Daniel 7:14 in Panjabi 14 ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ । ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ ।
Zechariah 13:1 in Panjabi 1 ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
John 3:11 in Panjabi 11 ਮੈਂ ਤੁਹਾਨੂੰ ਸੱਚ ਦੱਸਦਾ ਹਾਂ । ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ । ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ ।
John 3:32 in Panjabi 32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ ।
John 8:14 in Panjabi 14 ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ । ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ ।
John 13:1 in Panjabi 1 ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ । ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ ।
John 13:8 in Panjabi 8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ ।”
John 13:34 in Panjabi 34 ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ । ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ । ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ ।
John 15:9 in Panjabi 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
John 18:37 in Panjabi 37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ ? ” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ । ਮੈਂ ਇੱਕ ਰਾਜਾ ਹਾਂ । ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ । ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ ।”
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Acts 26:23 in Panjabi 23 ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ ।
Romans 8:37 in Panjabi 37 ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ ।
1 Corinthians 6:11 in Panjabi 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ ।
1 Corinthians 15:20 in Panjabi 20 ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ !
Galatians 2:20 in Panjabi 20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ।
Ephesians 1:20 in Panjabi 20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ !
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
Ephesians 5:2 in Panjabi 2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ ।
Ephesians 5:25 in Panjabi 25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ ।
Colossians 1:18 in Panjabi 18 ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ ।
1 Timothy 6:13 in Panjabi 13 ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ।
1 Timothy 6:15 in Panjabi 15 ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ ।
Hebrews 9:14 in Panjabi 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ ।
1 Peter 1:19 in Panjabi 19 ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ ।
1 John 1:7 in Panjabi 7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ।
1 John 4:10 in Panjabi 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ ।
1 John 5:7 in Panjabi 7 ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ ।
Revelation 3:14 in Panjabi 14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 17:14 in Panjabi 14 ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ ।
Revelation 19:16 in Panjabi 16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ।”