Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Other Translations King James Version (KJV) I am Alpha and Omega, the beginning and the ending, saith the Lord, which is, and which was, and which is to come, the Almighty.
American Standard Version (ASV) I am the Alpha and the Omega, saith the Lord God, who is and who was and who is to come, the Almighty.
Bible in Basic English (BBE) I am the First and the Last, says the Lord God who is and was and is to come, the Ruler of all.
Darby English Bible (DBY) I am the Alpha and the Omega, saith [the] Lord God, he who is, and who was, and who is to come, the Almighty.
World English Bible (WEB) "I am the Alpha and the Omega,{TR adds "the Beginning and the End"}" says the Lord God,{TR omits "God"} "who is and who was and who is to come, the Almighty."
Young's Literal Translation (YLT) `I am the Alpha and the Omega, beginning and end, saith the Lord, who is, and who was, and who is coming -- the Almighty.'
Cross Reference Genesis 49:25 in Panjabi 25 ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,
Exodus 6:3 in Panjabi 3 ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਨ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 41:4 in Panjabi 4 ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ ? ਮੈਂ, ਯਹੋਵਾਹ ਨੇ ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ !
Isaiah 43:10 in Panjabi 10 ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ । ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ ।
Isaiah 44:6 in Panjabi 6 ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 48:12 in Panjabi 12 ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ ।
2 Corinthians 6:18 in Panjabi 18 ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ । ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ ।
Revelation 1:4 in Panjabi 4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ । ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ ।
Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ
Revelation 2:8 in Panjabi 8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
Revelation 4:8 in Panjabi 8 ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ !
Revelation 11:17 in Panjabi 17 ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
Revelation 16:14 in Panjabi 14 ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ ।
Revelation 19:15 in Panjabi 15 ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਂ ਦੇ ਚੁਬੱਚੇ ਨੂੰ ਲਿਤਾੜਦਾ ਹੈ ।
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 21:22 in Panjabi 22 ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ ।
Revelation 22:13 in Panjabi 13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ ।