Revelation 10:1 in Panjabi 1 ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ ।
Other Translations King James Version (KJV) And I saw another mighty angel come down from heaven, clothed with a cloud: and a rainbow was upon his head, and his face was as it were the sun, and his feet as pillars of fire:
American Standard Version (ASV) And I saw another strong angel coming down out of heaven, arrayed with a cloud; and the rainbow was upon his head, and his face was as the sun, and his feet as pillars of fire;
Bible in Basic English (BBE) And I saw another strong angel coming down out of heaven, clothed with a cloud; and an arch of coloured light was round his head, and his face was like the sun, and his feet like pillars of fire;
Darby English Bible (DBY) And I saw another strong angel coming down out of the heaven, clothed with a cloud, and the rainbow upon his head, and his countenance as the sun, and his feet as pillars of fire,
World English Bible (WEB) I saw a mighty angel coming down out of the sky, clothed with a cloud. A rainbow was on his head. His face was like the sun, and his feet like pillars of fire.
Young's Literal Translation (YLT) And I saw another strong messenger coming down out of the heaven, arrayed with a cloud, and a rainbow upon the head, and his face as the sun, and his feet as pillars of fire,
Cross Reference Genesis 9:11 in Panjabi 11 ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ਼ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ਼ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ ।
Exodus 16:10 in Panjabi 10 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਦਿਖਾਈ ਦਿੱਤਾ ।
Leviticus 16:2 in Panjabi 2 ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, “ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ ।
Psalm 97:2 in Panjabi 2 ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ ।
Psalm 104:3 in Panjabi 3 ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
Song of Solomon 5:15 in Panjabi 15 ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ । ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ ।
Isaiah 19:1 in Panjabi 1 ਮਿਸਰ ਦੇ ਵਿਖੇ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢਲ ਜਾਵੇਗਾ ।
Isaiah 54:9 in Panjabi 9 ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ ।
Lamentations 3:44 in Panjabi 44 ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ ।
Ezekiel 1:28 in Panjabi 28 ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ । ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ ।
Daniel 7:13 in Panjabi 13 ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਹ ਨੂੰ ਉਸ ਦੇ ਅੱਗੇ ਲਿਆਏ ।
Daniel 10:6 in Panjabi 6 ਉਹ ਦਾ ਸਰੀਰ ਬੇਰੂਜ਼ ਵਰਗਾ ਅਤੇ ਉਹ ਦਾ ਮੂੰਹ ਬਿਜਲੀ ਜਿਹਾ ਸੀ ਅਤੇ ਉਹ ਦੀਆਂ ਅੱਖੀਆਂ ਦੋ ਜਗਦਿਆਂ ਦੀਵਿਆਂ ਵਰਗੀਆਂ ਸਨ । ਉਸ ਦੀਆਂ ਬਾਹਾਂ ਅਤੇ ਉਸ ਦੇ ਪੈਰ ਰੰਗਾਂ ਵਿੱਚ ਲਿਸ਼ਕਦੇ ਪਿੱਤਲ ਜਿਹੇ ਸਨ ਅਤੇ ਉਸ ਦੀਆਂ ਗੱਲਾਂ ਕਰਨ ਦੀ ਅਵਾਜ਼ ਇਹੋ ਜਿਹੀ ਸੀ ਜਿਵੇਂ ਭੀੜ ਦੀ ।
Matthew 17:2 in Panjabi 2 ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ । ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ ।
Luke 21:27 in Panjabi 27 ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ ।
Acts 26:13 in Panjabi 13 ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।
Revelation 1:15 in Panjabi 15 ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ ।
Revelation 4:3 in Panjabi 3 ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ ।
Revelation 5:2 in Panjabi 2 ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ ?
Revelation 7:1 in Panjabi 1 ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ ।
Revelation 8:2 in Panjabi 2 ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ ।
Revelation 8:13 in Panjabi 13 ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ !
Revelation 9:13 in Panjabi 13 ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਹ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚਾਰਾਂ ਸਿੰਗਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ ।
Revelation 10:5 in Panjabi 5 ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ ।
Revelation 14:14 in Panjabi 14 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ ।