Revelation 11:17 in Panjabi 17 ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
Other Translations King James Version (KJV) Saying, We give thee thanks, O LORD God Almighty, which art, and wast, and art to come; because thou hast taken to thee thy great power, and hast reigned.
American Standard Version (ASV) saying, We give thee thanks, O Lord God, the Almighty, who art and who wast; because thou hast taken thy great power, and didst reign.
Bible in Basic English (BBE) We give you praise, O Lord God, Ruler of all, who is and who was; because you have taken up your great power and are ruling your kingdom.
Darby English Bible (DBY) saying, We give thee thanks, Lord God Almighty, [He] who is, and who was, that thou hast taken thy great power and hast reigned.
World English Bible (WEB) saying: "We give you thanks, Lord God, the Almighty, the one who is and who was{TR adds "and who is coming"}; because you have taken your great power, and reigned.
Young's Literal Translation (YLT) saying, `We give thanks to Thee, O Lord God, the Almighty, who art, and who wast, and who art coming, because Thou hast taken Thy great power and didst reign;
Cross Reference Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Psalm 21:13 in Panjabi 13 ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ ।
Psalm 57:11 in Panjabi 11 ਹੇ ਪਰਮੇਸ਼ੁਰ,ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ !
Psalm 64:9 in Panjabi 9 ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ ।
Psalm 98:1 in Panjabi 1 ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫਤਿਹ ਪਾਈ ਹੈ ।
Psalm 102:13 in Panjabi 13 ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ ।
Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Isaiah 52:10 in Panjabi 10 ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ ।
Daniel 2:23 in Panjabi 23 ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ ।
Daniel 6:10 in Panjabi 10 ਜਦ ਦਾਨੀਏਲ ਨੂੰ ਪਤਾ ਲਗਿਆ ਕਿ ਉਸ ਲਿਖਤ ਉੱਤੇ ਦਸਖਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ ।
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Luke 10:21 in Panjabi 21 ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ । ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ ।
John 11:41 in Panjabi 41 ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ । ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ ।
2 Corinthians 2:14 in Panjabi 14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ ਜਗ੍ਹਾ ਖਿਲਾਰਦਾ ਹੈ ।
2 Corinthians 9:15 in Panjabi 15 ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ ।
1 Timothy 1:12 in Panjabi 12 ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ ।
Revelation 1:4 in Panjabi 4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ । ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 4:8 in Panjabi 8 ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ !
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 16:5 in Panjabi 5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
Revelation 16:7 in Panjabi 7 ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ ! ।
Revelation 16:14 in Panjabi 14 ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ ।
Revelation 19:6 in Panjabi 6 ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ !
Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।