Revelation 11:19 in Panjabi 19 ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ - ਵੱਡੇ ਗੜੇ ਪਏ ।
Other Translations King James Version (KJV) And the temple of God was opened in heaven, and there was seen in his temple the ark of his testament: and there were lightnings, and voices, and thunderings, and an earthquake, and great hail.
American Standard Version (ASV) And there was opened the temple of God that is in heaven; and there was seen in his temple the ark of his covenant; and there followed lightnings, and voices, and thunders, and an earthquake, and great hail.
Bible in Basic English (BBE) And the house of God which is in heaven was open; and the ark of his agreement was seen in his house, and there were flames and voices and thunders and an earth-shock and a rain of ice.
Darby English Bible (DBY) And the temple of God in the heaven was opened, and the ark of his covenant was seen in his temple: and there were lightnings, and voices, and thunders, and an earthquake, and great hail.
World English Bible (WEB) God's temple that is in heaven was opened, and the ark of the Lord's covenant was seen in his temple. Lightnings, sounds, thunders, an earthquake, and great hail followed.
Young's Literal Translation (YLT) And opened was the sanctuary of God in the heaven, and there was seen the ark of His covenant in His sanctuary, and there did come lightnings, and voices, and thunders, and an earthquake, and great hail.
Cross Reference Exodus 9:18 in Panjabi 18 ਵੇਖ ਮੈਂ ਭਲਕੇ ਏਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿੱਦਾਂ ਦੇ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ ।
Exodus 25:21 in Panjabi 21 ਅਤੇ ਤੂੰ ਪ੍ਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਤੇ ਤੂੰ ਉਸ ਸਾਖ਼ੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ ।
Numbers 4:5 in Panjabi 5 ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ ।
Numbers 4:15 in Panjabi 15 ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ ।
Numbers 10:33 in Panjabi 33 ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਹਾੜ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ ।
Joshua 10:11 in Panjabi 11 ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ । ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ ।
Job 38:22 in Panjabi 22 ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,
Psalm 18:12 in Panjabi 12 ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿਚੋਂ ਗੜੇ ਅਤੇ ਅੰਗਿਆਰੇ ਨਿੱਕਲੇ ।
Psalm 105:32 in Panjabi 32 ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ ।
Isaiah 6:1 in Panjabi 1 ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਹੈਕਲ ਭਰੀ ਹੋਈ ਸੀ ।
Isaiah 28:2 in Panjabi 2 ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ ।
Isaiah 30:30 in Panjabi 30 ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੁਹਲੇ ਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ ।
Isaiah 32:19 in Panjabi 19 ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ ।
Ezekiel 13:11 in Panjabi 11 ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇ ਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨ੍ਹੇਰੀ ਉਹ ਨੂੰ ਡੇਗ ਦੇਵੇਗੀ ।
Ezekiel 38:22 in Panjabi 22 ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ । ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ ।
2 Corinthians 3:14 in Panjabi 14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ ।
Hebrews 9:4 in Panjabi 4 ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ ।
Revelation 4:5 in Panjabi 5 ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ ।
Revelation 8:5 in Panjabi 5 ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁੱਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ !
Revelation 8:7 in Panjabi 7 ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ ।
Revelation 11:13 in Panjabi 13 ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 14:15 in Panjabi 15 ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ !
Revelation 15:5 in Panjabi 5 ਇਸ ਤੋਂ ਬਾਅਦ ਮੈਂ ਦੇਖਿਆ ਅਤੇ ਗਵਾਹੀ ਦੇ ਤੰਬੂ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ, ਖੋਲ੍ਹੀ ਗਈ ।
Revelation 16:18 in Panjabi 18 ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ !
Revelation 16:21 in Panjabi 21 ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ ।
Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।