Revelation 11:8 in Panjabi 8 ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ ।
Other Translations King James Version (KJV) And their dead bodies shall lie in the street of the great city, which spiritually is called Sodom and Egypt, where also our Lord was crucified.
American Standard Version (ASV) And their dead bodies `lie' in the street of the great city, which spiritually is called Sodom and Egypt, where also their Lord was crucified.
Bible in Basic English (BBE) And their dead bodies will be in the open street of the great town, which in the spirit is named Sodom and Egypt, where their Lord was put to death on the cross.
Darby English Bible (DBY) and their body [shall be] on the street of the great city, which is called spiritually Sodom and Egypt, where also their Lord was crucified.
World English Bible (WEB) Their dead bodies will be in the street of the great city, which spiritually is called Sodom and Egypt, where also their Lord was crucified.
Young's Literal Translation (YLT) and their dead bodies `are' upon the broad-place of the great city (that is called spiritually Sodom, and Egypt, where also our Lord was crucified,)
Cross Reference Genesis 13:13 in Panjabi 13 ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ ।
Genesis 19:24 in Panjabi 24 ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
Exodus 1:13 in Panjabi 13 ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ ।
Exodus 3:7 in Panjabi 7 ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ ।
Exodus 20:2 in Panjabi 2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ ।
Psalm 78:43 in Panjabi 43 ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਅਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ ।
Psalm 79:2 in Panjabi 2 ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆ ਨੂੰ ਖਾਣ ਲਈ ਦਿੱਤਾ ।
Isaiah 1:9 in Panjabi 9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੂੰਦ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ ਅਤੇ ਅਮੂਰਾਹ ਜਿਹੇ ਹੋ ਜਾਂਦੇ ।
Isaiah 3:9 in Panjabi 9 ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਇ ਉਹਨਾਂ ਦੀ ਜਾਨ ਉੱਤੇ ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ ।
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Jeremiah 26:23 in Panjabi 23 ਉਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ । ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ
Ezekiel 16:53 in Panjabi 53 ਮੈਂ ਉਹਨਾਂ ਦੀ ਗੁਲਾਮੀ ਨੂੰ ਖਤਮ ਕਰ ਦਿਆਂਗਾ ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ, ਸਾਮਰਿਯਾ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ ਅਤੇ ਉਹਨਾਂ ਦੇ ਵਿੱਚ ਤੇਰੇ ਗੁਲਾਮਾਂ ਦੀ ਗੁਲਾਮੀ ਨੂੰ,
Ezekiel 23:3 in Panjabi 3 ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ । ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ । ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ ।
Ezekiel 23:8 in Panjabi 8 ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ ।
Ezekiel 23:19 in Panjabi 19 ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ ।
Ezekiel 23:27 in Panjabi 27 ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ ।
Ezekiel 37:11 in Panjabi 11 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ । ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ !
Amos 4:11 in Panjabi 11 “ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾਅ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾਅ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Matthew 10:15 in Panjabi 15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ ।
Luke 13:33 in Panjabi 33 ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ ।
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?
Hebrews 6:6 in Panjabi 6 ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ ।
Hebrews 13:12 in Panjabi 12 ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ ।
2 Peter 2:6 in Panjabi 6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ ।
Jude 1:7 in Panjabi 7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ ।
Revelation 11:9 in Panjabi 9 ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ ।
Revelation 11:13 in Panjabi 13 ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।
Revelation 14:8 in Panjabi 8 ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਂ ਸਭਨਾਂ ਕੌਮਾਂ ਨੂੰ ਪਿਆਈ ਹੈ ! ।
Revelation 16:19 in Panjabi 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਂ ਦਾ ਪਿਆਲਾ ਉਹ ਨੂੰ ਦੇਵੇ ।
Revelation 17:1 in Panjabi 1 ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ !
Revelation 17:5 in Panjabi 5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
Revelation 18:2 in Panjabi 2 ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ ।
Revelation 18:10 in Panjabi 10 ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ !
Revelation 18:18 in Panjabi 18 ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ ?
Revelation 18:21 in Panjabi 21 ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ !
Revelation 18:24 in Panjabi 24 ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ !