Revelation 13:10 in Panjabi 10 ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ । ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ । ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ ।
Other Translations King James Version (KJV) He that leadeth into captivity shall go into captivity: he that killeth with the sword must be killed with the sword. Here is the patience and the faith of the saints.
American Standard Version (ASV) If any man `is' for captivity, into captivity he goeth: if any man shall kill with the sword, with the sword must he be killed. Here is the patience and the faith of the saints.
Bible in Basic English (BBE) If any man sends others into prison, into prison he will go: if any man puts to death with the sword, with the sword will he be put to death. Here is the quiet strength and the faith of the saints.
Darby English Bible (DBY) If any one [leads] into captivity, he goes into captivity. If any one shall kill with [the] sword, he must with [the] sword be killed. Here is the endurance and the faith of the saints.
World English Bible (WEB) If anyone has captivity, he will go. If anyone is with the sword, he must be killed.{TR reads "If anyone leads into captivity, into captivity he goes. If anyone will kill with the sword, he must be killed with a sword." instead of "If anyone has captivity, he goes away. If anyone is with the sword, he must be killed."} Here is the endurance and the faith of the saints.
Young's Literal Translation (YLT) if any one a captivity doth gather, into captivity he doth go away; if any one by sword doth kill, it behoveth him by sword to be killed; here is the endurance and the faith of the saints.
Cross Reference Genesis 9:5 in Panjabi 5 ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ ।
Exodus 21:23 in Panjabi 23 ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,
Isaiah 14:2 in Panjabi 2 ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ ।
Isaiah 26:21 in Panjabi 21 ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ । ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ ।
Isaiah 33:1 in Panjabi 1 ਹਾਇ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ ! ਹਾਇ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ !
Jeremiah 15:2 in Panjabi 2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ ।
Jeremiah 43:11 in Panjabi 11 ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ । ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ !
Lamentations 3:26 in Panjabi 26 ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਉ ਲਈ ਆਸ ਰੱਖੇ ।
Habakkuk 2:3 in Panjabi 3 ਕਿਉਂ ਜੋ ਵੇਖ, ਇਸ ਦਰਸ਼ਨ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ ।
Matthew 7:2 in Panjabi 2 ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ ।
Matthew 26:52 in Panjabi 52 ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ ।
Luke 18:1 in Panjabi 1 ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ ।
Luke 21:19 in Panjabi 19 ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ ।
Colossians 1:11 in Panjabi 11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ ।
Hebrews 6:12 in Panjabi 12 ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ ।
Hebrews 10:36 in Panjabi 36 ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ ।
Hebrews 12:3 in Panjabi 3 ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ ।
James 1:2 in Panjabi 2 ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ ।
James 5:7 in Panjabi 7 ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ ।
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।
Revelation 2:2 in Panjabi 2 ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ ।
Revelation 2:19 in Panjabi 19 ਮੈਂ ਤੇਰੇ ਕੰਮਾਂ, ਪਿਆਰ , ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ ।
Revelation 3:3 in Panjabi 3 ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ । ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ ।
Revelation 3:10 in Panjabi 10 ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ ।
Revelation 14:12 in Panjabi 12 ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ ।
Revelation 16:6 in Panjabi 6 ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ ! ਉਹ ਇਸੇ ਦੇ ਯੋਗ ਹਨ ! ।