Revelation 13:15 in Panjabi 15 ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ ।
Other Translations King James Version (KJV) And he had power to give life unto the image of the beast, that the image of the beast should both speak, and cause that as many as would not worship the image of the beast should be killed.
American Standard Version (ASV) And it was given `unto him' to give breath to it, `even' to the image to the breast, that the image of the beast should both speak, and cause that as many as should not worship the image of the beast should be killed.
Bible in Basic English (BBE) And he had power to give breath to the image of the beast, so that words might come from the image of the beast, and that he might have all those who did not give worship to the image of the beast put to death.
Darby English Bible (DBY) And it was given to it to give breath to the image of the beast, that the image of the beast should also speak, and should cause that as many as should not do homage to the image of the beast should be killed.
World English Bible (WEB) It was given to him to give breath to it, to the image of the beast, that the image of the beast should both speak, and cause as many as wouldn't worship the image of the beast to be killed.
Young's Literal Translation (YLT) and there was given to it to give a spirit to the image of the beast, that also the image of the beast may speak, and `that' it may cause as many as shall not bow before the image of the beast, that they may be killed.
Cross Reference Genesis 2:7 in Panjabi 7 ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ ।
Psalm 115:5 in Panjabi 5 ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
Psalm 135:16 in Panjabi 16 ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪ੍ਰ ਓਹ ਵੇਖਦੇ ਨਹੀਂ,
Jeremiah 10:5 in Panjabi 5 ਉਹ ਖਜੂਰ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ ।
Jeremiah 10:14 in Panjabi 14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ ।
Jeremiah 51:17 in Panjabi 17 ਹਰੇਕ ਆਦਮੀ ਵਹਿਸ਼ੀ ਅਤੇ ਅਣਜਾਣ ਹੋ ਗਿਆ ਹੈ, ਹਰੇਕ ਸਰਾਫ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਹਨਾਂ ਵਿੱਚ ਸਾਹ ਨਹੀਂ ।
Daniel 3:3 in Panjabi 3 ਤਦ ਸ਼ਜਾਦੇ, ਦੀਵਾਨ, ਸਰਦਾਰ, ਨਿਆਉਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦਨਸਰ ਨੇ ਖੜੀ ਕੀਤੀ ਇੱਕਠੇ ਹੋਏ । ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ ।
Daniel 7:20 in Panjabi 20 ਅਤੇ ਦਸਾਂ ਸਿੰਙਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ ।
Daniel 7:25 in Panjabi 25 ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਤੇ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇ ਅਤੇ ਅੱਧਾ ਸਮਾ ਲੰਘ ਜਾਏਗਾ ।
Habakkuk 2:19 in Panjabi 19 ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ ! ਗੁੰਗੇ ਪੱਥਰ ਨੂੰ, ਉੱਠ ! ਭਲਾ, ਇਹ ਸਲਾਹ ਦੇ ਸਕਦਾ ਹੈ ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ ।
James 2:26 in Panjabi 26 ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 14:9 in Panjabi 9 ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
Revelation 14:11 in Panjabi 11 ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ ।
Revelation 16:2 in Panjabi 2 ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ । ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ ।
Revelation 16:5 in Panjabi 5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।
Revelation 17:14 in Panjabi 14 ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ ।
Revelation 17:17 in Panjabi 17 ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ ।
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !
Revelation 18:24 in Panjabi 24 ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ !
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:4 in Panjabi 4 ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ ।