Revelation 13:16 in Panjabi 16 ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ ।
Other Translations King James Version (KJV) And he causeth all, both small and great, rich and poor, free and bond, to receive a mark in their right hand, or in their foreheads:
American Standard Version (ASV) And he causeth all, the small and the great, and the rich and the poor, and the free and the bond, that there be given them a mark on their right hand, or upon their forehead;
Bible in Basic English (BBE) And he gives to all, small and great, the poor and those who have wealth, the free and those who are not free, a mark on their right hand or on their brows;
Darby English Bible (DBY) And it causes all, the small and the great, and the rich and the poor, and the free and the bondmen, that they should give them a mark upon their right hand or upon their forehead;
World English Bible (WEB) He causes all, the small and the great, the rich and the poor, and the free and the slave, to be given marks on their right hands, or on their foreheads;
Young's Literal Translation (YLT) And it maketh all, the small, and the great, and the rich, and the poor, and the freemen, and the servants, that it may give to them a mark upon their right hand or upon their foreheads,
Cross Reference Exodus 13:9 in Panjabi 9 ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ ।
Deuteronomy 6:8 in Panjabi 8 ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਜਿਹੀਆਂ ਹੋਣ ।
Deuteronomy 11:18 in Panjabi 18 ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ ।
2 Chronicles 15:13 in Panjabi 13 ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ
Job 34:19 in Panjabi 19 ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ !
Psalm 49:2 in Panjabi 2 ਕੀ ਊਚ, ਕੀ ਨੀਚ, ਧਨੀ ਅਤੇ ਕੰਗਾਲ ਇਕੱਠੇ ।
Psalm 115:13 in Panjabi 13 ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ !
Ezekiel 9:4 in Panjabi 4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ ।
Zechariah 13:6 in Panjabi 6 ਜੇ ਉਹ ਨੂੰ ਕੋਈ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਇਹ ਜ਼ਖਮ ਕੀ ਹਨ ? ਤਾਂ ਉਹ ਆਖੇਗਾ ਕਿ ਇਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਸੱਜਣਾਂ ਦੇ ਘਰ ਜ਼ਖਮੀ ਕੀਤਾ ਗਿਆ ।
Acts 26:22 in Panjabi 22 ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁੱਝ ਨਹੀਂ ਕਹਿੰਦਾ
1 Corinthians 12:13 in Panjabi 13 ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ ।
Galatians 3:28 in Panjabi 28 ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗ਼ੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ ।
Galatians 6:17 in Panjabi 17 ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ ।
Ephesians 6:8 in Panjabi 8 ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ ।
Colossians 3:11 in Panjabi 11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁੱਝ ਅਤੇ ਸਾਰਿਆਂ ਵਿੱਚ ਹੈ ।
2 Timothy 3:8 in Panjabi 8 ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ ।
Revelation 6:15 in Panjabi 15 ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ ।
Revelation 7:3 in Panjabi 3 ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ ।
Revelation 11:18 in Panjabi 18 ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ ! ।
Revelation 14:9 in Panjabi 9 ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
Revelation 15:2 in Panjabi 2 ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ ।
Revelation 19:5 in Panjabi 5 ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ !
Revelation 19:18 in Panjabi 18 ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ !
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:4 in Panjabi 4 ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ ।
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।