Revelation 13:2 in Panjabi 2 ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ ।
Other Translations King James Version (KJV) And the beast which I saw was like unto a leopard, and his feet were as the feet of a bear, and his mouth as the mouth of a lion: and the dragon gave him his power, and his seat, and great authority.
American Standard Version (ASV) And the beast which I saw was like unto a leopard, and his feet were as `the feet' of a bear, and his mouth as the mouth of a lion: and the dragon gave him his power, and his throne, and great authority.
Bible in Basic English (BBE) And the beast which I saw was like a leopard, and his feet were as the feet of a bear, and his mouth as the mouth of a lion: and the dragon gave him his power and his seat and great authority.
Darby English Bible (DBY) And the beast which I saw was like to a leopardess, and its feet as of a bear, and its mouth as a lion's mouth; and the dragon gave to it his power, and his throne, and great authority;
World English Bible (WEB) The beast which I saw was like a leopard, and his feet were like those of a bear, and his mouth like the mouth of a lion. The dragon gave him his power, his throne, and great authority.
Young's Literal Translation (YLT) and the beast that I saw was like to a leopard, and its feet as of a bear, and its mouth as the mouth of a lion, and the dragon did give to it his power, and his throne, and great authority.
Cross Reference 1 Samuel 17:34 in Panjabi 34 ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ ।
2 Kings 2:24 in Panjabi 24 ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ ।
Psalm 22:21 in Panjabi 21 ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਸਾਹਨਾਂ ਦੇ ਸਿੰਙਾਂ ਤੋਂ, ਤੂੰ ਮੈਨੂੰ ਬਚਾਇਆ ਹੈ l
Proverbs 17:12 in Panjabi 12 ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ ।
Proverbs 28:15 in Panjabi 15 ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ ।
Isaiah 5:29 in Panjabi 29 ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ ।
Jeremiah 5:6 in Panjabi 6 ਇਸ ਲਈ ਜੰਗਲ ਦਾ ਬਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ,- ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ ।
Jeremiah 13:23 in Panjabi 23 ਭਲਾ, ਹਬਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ !
Daniel 7:4 in Panjabi 4 ਪਹਿਲਾ ਸ਼ੇਰ ਬਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ
Hosea 11:10 in Panjabi 10 ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ ।
Hosea 13:7 in Panjabi 7 ਸੋ ਮੈਂ ਉਹਨਾਂ ਲਈ ਬਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ,
Amos 3:12 in Panjabi 12 ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ, ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ ।”
Amos 5:19 in Panjabi 19 ਜਿਵੇਂ ਕੋਈ ਮਨੁੱਖ ਬੱਬਰ ਸ਼ੇਰ ਦੇ ਅੱਗਿਓਂ ਭੱਜੇ ਅਤੇ ਰਿੱਛ ਉਸ ਨੂੰ ਟੱਕਰੇ, ਜਾਂ ਉਹ ਘਰ ਵਿੱਚ ਆ ਕੇ ਆਪਣਾ ਹੱਥ ਕੰਧ ਉੱਤੇ ਰੱਖੇ ਅਤੇ ਸੱਪ ਉਸ ਨੂੰ ਡੱਸ ਲਵੇ !
Habakkuk 1:8 in Panjabi 8 ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ !
2 Timothy 4:17 in Panjabi 17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ ।
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
Revelation 12:3 in Panjabi 3 ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 12:13 in Panjabi 13 ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ ।
Revelation 12:15 in Panjabi 15 ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ ।
Revelation 13:4 in Panjabi 4 ਅਤੇ ਉਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਕਿਉਂਕਿ ਉਸ ਨੇ ਦਰਿੰਦੇ ਨੂੰ ਆਪਣਾ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਜੋ ਇਸ ਦਰਿੰਦੇ ਦੇ ਵਰਗਾ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸਕਦਾ ਹੈ ?
Revelation 16:10 in Panjabi 10 ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ । ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ ।
Revelation 17:12 in Panjabi 12 ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।