Revelation 13:7 in Panjabi 7 ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ ।
Other Translations King James Version (KJV) And it was given unto him to make war with the saints, and to overcome them: and power was given him over all kindreds, and tongues, and nations.
American Standard Version (ASV) And it was given unto him to make war with the saints, and to overcome them: and there was given to him authority over every tribe and people and tongue and nation.
Bible in Basic English (BBE) And it was given to him to make war on the saints and to overcome them: and there was given to him authority over every tribe and people and language and nation.
Darby English Bible (DBY) And there was given to it to make war with the saints, and to overcome them; and there was given to it authority over every tribe, and people, and tongue, and nation;
World English Bible (WEB) It was given to him to make war with the saints, and to overcome them. Authority over every tribe, people, language, and nation was given to him.
Young's Literal Translation (YLT) and there was given to it to make war with the saints, and to overcome them, and there was given to it authority over every tribe, and tongue, and nation.
Cross Reference Exodus 9:16 in Panjabi 16 ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ ।
Isaiah 10:15 in Panjabi 15 ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ !
Isaiah 37:26 in Panjabi 26 ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਰੱਖਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ ।
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 27:6 in Panjabi 6 ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸੂ ਵੀ ਭਈ ਉਹ ਉਸ ਦੀ ਸੇਵਾ ਕਰਨ
Jeremiah 51:20 in Panjabi 20 ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈਂ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ ।
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Daniel 7:21 in Panjabi 21 ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ ।
Daniel 7:25 in Panjabi 25 ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਤੇ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇ ਅਤੇ ਅੱਧਾ ਸਮਾ ਲੰਘ ਜਾਏਗਾ ।
Daniel 8:24 in Panjabi 24 ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ਼ ਕਰ ਸੁੱਟੇਗਾ ।
Daniel 11:36 in Panjabi 36 ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ ।
Daniel 12:1 in Panjabi 1 ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ ।
Luke 4:6 in Panjabi 6 ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ ।
John 19:11 in Panjabi 11 ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ । ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ ।”
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 10:11 in Panjabi 11 ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ !
Revelation 11:7 in Panjabi 7 ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ ।
Revelation 11:18 in Panjabi 18 ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ ! ।
Revelation 12:17 in Panjabi 17 ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ ।
Revelation 17:15 in Panjabi 15 ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉੱਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ ।