Revelation 14:1 in Panjabi 1 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ ।
Other Translations King James Version (KJV) And I looked, and, lo, a Lamb stood on the mount Sion, and with him an hundred forty and four thousand, having his Father's name written in their foreheads.
American Standard Version (ASV) And I saw, and behold, the Lamb standing on the mount Zion, and with him a hundred and forty and four thousand, having his name, and the name of his Father, written on their foreheads.
Bible in Basic English (BBE) And I saw the Lamb on the mountain of Zion, and with him a hundred and forty-four thousand, marked on their brows with his name and the name of his Father.
Darby English Bible (DBY) And I saw, and behold, the Lamb standing upon mount Zion, and with him a hundred [and] forty-four thousand, having his name and the name of his Father written upon their foreheads.
World English Bible (WEB) I saw, and behold, the Lamb standing on Mount Zion, and with him a number, one hundred forty-four thousand, having his name, and the name of his Father, written on their foreheads.
Young's Literal Translation (YLT) And I saw, and lo, a Lamb having stood upon the mount Sion, and with him an hundred forty-four thousands, having the name of his Father written upon their foreheads;
Cross Reference Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 132:13 in Panjabi 13 ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ ।
Isaiah 49:14 in Panjabi 14 ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ ।
Jeremiah 1:11 in Panjabi 11 ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ
Ezekiel 1:4 in Panjabi 4 ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨ੍ਹੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ ।
Ezekiel 2:9 in Panjabi 9 ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ ।
Ezekiel 8:7 in Panjabi 7 ਤਦ ਉਹ ਮੈਨੂੰ ਵੇਹੜੇ ਦੇ ਦਰਵਾਜ਼ੇ ਤੇ ਲਿਆਇਆ, ਤਾਂ ਮੈਂ ਵੇਖਿਆ ਕਿ ਕੰਧ ਦੇ ਵਿੱਚ ਇੱਕ ਛੇਕ ਹੈ ।
Ezekiel 10:1 in Panjabi 1 ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ ।
Ezekiel 10:9 in Panjabi 9 ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ । ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ ।
Ezekiel 44:4 in Panjabi 4 ਫੇਰ ਉਹ ਮੈਨੂੰ ਉਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ ।
Daniel 12:5 in Panjabi 5 ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ
Joel 2:32 in Panjabi 32 ਉਸ ਵੇਲੇ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ ।
Amos 8:2 in Panjabi 2 ਉਸਨੇ ਪੁੱਛਿਆ, “ਆਮੋਸ ਤੂੰ ਕੀ ਵੇਖਦਾ ਹੈਂ ? “ ਮੈਂ ਉੱਤਰ ਦਿੱਤਾ, “ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ ।” ਤਦ ਯਹੋਵਾਹ ਨੇ ਮੈਨੂੰ ਕਿਹਾ, “ਮੇਰੀ ਪਰਜਾ ਇਸਰਾਏਲ ਦਾ ਅੰਤ ਆ ਗਿਆ ਹੈ ! ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ ।
Micah 4:7 in Panjabi 7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ ।”
Zechariah 4:2 in Panjabi 2 ਉਸ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ ? ਮੈਂ ਕਿਹਾ, ਮੈਂ ਦੇਖਿਆ ਤਾਂ ਵੇਖੋ, ਇੱਕ ਸ਼ਮਾਦਾਨ ਸੰਪੂਰਣ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ, ਉਸ ਉੱਤੇ ਸੱਤ ਦੀਵੇ ਸਨ ਅਤੇ ਉਹਨਾਂ ਦੀਵਿਆਂ ਲਈ ਸੱਤ-ਸੱਤ ਨਾਲੀਆਂ ਸਨ, ਜਿਹੜੀਆਂ ਉਸ ਦੇ ਸਿਰ ਉੱਤੇ ਸਨ ।
Luke 12:8 in Panjabi 8 ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ ।
Romans 9:33 in Panjabi 33 ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ ।
Hebrews 12:22 in Panjabi 22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ ।
Revelation 3:12 in Panjabi 12 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ । ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ ।
Revelation 4:1 in Panjabi 1 ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁੱਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ ।
Revelation 5:5 in Panjabi 5 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ ।
Revelation 5:12 in Panjabi 12 ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ !
Revelation 6:8 in Panjabi 8 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ ।
Revelation 7:3 in Panjabi 3 ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ ।
Revelation 13:16 in Panjabi 16 ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ ।
Revelation 14:14 in Panjabi 14 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ ।
Revelation 15:5 in Panjabi 5 ਇਸ ਤੋਂ ਬਾਅਦ ਮੈਂ ਦੇਖਿਆ ਅਤੇ ਗਵਾਹੀ ਦੇ ਤੰਬੂ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ, ਖੋਲ੍ਹੀ ਗਈ ।