Revelation 14:11 in Panjabi 11 ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ ।
Other Translations King James Version (KJV) And the smoke of their torment ascendeth up for ever and ever: and they have no rest day nor night, who worship the beast and his image, and whosoever receiveth the mark of his name.
American Standard Version (ASV) and the smoke of their torment goeth up for ever and ever; and they have no rest day and night, they that worship the beast and his image, and whoso receiveth the mark of his name.
Bible in Basic English (BBE) And the smoke of their pain goes up for ever and ever; and they have no rest day and night, who give worship to the beast and his image, and have on them the mark of his name.
Darby English Bible (DBY) And the smoke of their torment goes up to ages of ages, and they have no respite day and night who do homage to the beast and to its image, and if any one receive the mark of its name.
World English Bible (WEB) The smoke of their torment goes up forever and ever. They have no rest day and night, those who worship the beast and his image, and whoever receives the mark of his name.
Young's Literal Translation (YLT) and the smoke of their torment doth go up to ages of ages; and they have no rest day and night, who are bowing before the beast and his image, also if any doth receive the mark of his name.
Cross Reference Genesis 19:28 in Panjabi 28 ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ ।
Exodus 15:18 in Panjabi 18 ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ ।
Deuteronomy 28:65 in Panjabi 65 ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ ।
Psalm 10:16 in Panjabi 16 ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ । ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ ।
Psalm 145:1 in Panjabi 1 ਉਸਤਤ: ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸ਼ਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
Isaiah 33:14 in Panjabi 14 ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ ?
Isaiah 34:10 in Panjabi 10 ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ ।
Isaiah 57:20 in Panjabi 20 ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ ।
Joel 2:30 in Panjabi 30 ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅੱਗ ਅਤੇ ਧੂੰਏਂ ਦਾ ਥੰਮ੍ਹ ।
Matthew 11:28 in Panjabi 28 ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Matthew 25:46 in Panjabi 46 ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Luke 16:23 in Panjabi 23 ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ ।
Hebrews 1:8 in Panjabi 8 ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
Revelation 4:8 in Panjabi 8 ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ !
Revelation 5:13 in Panjabi 13 ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ !
Revelation 7:12 in Panjabi 12 ਅਤੇ ਬੋਲੇ, - ਆਮੀਨ ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ ! ਆਮੀਨ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 13:12 in Panjabi 12 ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ ।
Revelation 14:9 in Panjabi 9 ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
Revelation 18:18 in Panjabi 18 ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ ?
Revelation 19:3 in Panjabi 3 ਉਹ ਦੂਜੀ ਵਾਰ ਬੋਲੇ, ਹਲਲੂਯਾਹ ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ !
Revelation 20:10 in Panjabi 10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ ।
Revelation 22:5 in Panjabi 5 ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁੱਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ ।