Revelation 14:13 in Panjabi 13 ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ ।
Other Translations King James Version (KJV) And I heard a voice from heaven saying unto me, Write, Blessed are the dead which die in the Lord from henceforth: Yea, saith the Spirit, that they may rest from their labours; and their works do follow them.
American Standard Version (ASV) And I heard the voice from heaven saying, Write, Blessed are the dead who die in the Lord from henceforth: yea, saith the Spirit, that they may rest from their labors; for their works follow with them.
Bible in Basic English (BBE) And a voice from heaven came to my ears, saying, Put in writing, There is a blessing on the dead who from now on come to their end in the Lord: yes, says the Spirit, that they may have rest from their troubles; for their works go with them.
Darby English Bible (DBY) And I heard a voice out of the heaven saying, Write, Blessed the dead who die in [the] Lord from henceforth. Yea, saith the Spirit, that they may rest from their labours; for their works follow with them.
World English Bible (WEB) I heard the voice from heaven saying, "Write, 'Blessed are the dead who die in the Lord from now on.'" "Yes," says the Spirit, "that they may rest from their labors; for their works follow with them."
Young's Literal Translation (YLT) And I heard a voice out of the heaven saying to me, `Write: Happy are the dead who in the Lord are dying from this time!' `Yes, (saith the Spirit,) That they may rest from their labours -- and their works do follow them!'
Cross Reference Job 3:17 in Panjabi 17 ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ ।
Psalm 19:11 in Panjabi 11 ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ ।
Psalm 85:13 in Panjabi 13 ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ ।
Ecclesiastes 4:1 in Panjabi 1 ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ ।
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 57:1 in Panjabi 1 ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ ।
Matthew 3:17 in Panjabi 17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ ।
Matthew 25:35 in Panjabi 35 ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
Luke 16:9 in Panjabi 9 ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ ।
Luke 16:25 in Panjabi 25 ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ ।
Romans 14:8 in Panjabi 8 ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ । ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ ।
1 Corinthians 15:18 in Panjabi 18 ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ ।
1 Corinthians 15:58 in Panjabi 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ ।
2 Corinthians 5:8 in Panjabi 8 ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ ।
Galatians 6:7 in Panjabi 7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁੱਝ ਬੀਜਦਾ ਹੈ ਉਹ ਹੀ ਵੱਢੇਗਾ ।
Philippians 1:21 in Panjabi 21 ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ ।
Philippians 2:17 in Panjabi 17 ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ ।
1 Thessalonians 4:14 in Panjabi 14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ ।
1 Thessalonians 4:16 in Panjabi 16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ ।
1 Thessalonians 5:10 in Panjabi 10 ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ ।
2 Thessalonians 1:6 in Panjabi 6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ ।
2 Timothy 4:7 in Panjabi 7 ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ ।
Hebrews 4:9 in Panjabi 9 ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ ।
Hebrews 6:10 in Panjabi 10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।
Revelation 2:1 in Panjabi 1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
Revelation 6:11 in Panjabi 11 ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ !
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 10:4 in Panjabi 4 ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ !
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 11:19 in Panjabi 19 ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ - ਵੱਡੇ ਗੜੇ ਪਏ ।
Revelation 16:17 in Panjabi 17 ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ । ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ !
Revelation 19:9 in Panjabi 9 ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ ।
Revelation 20:6 in Panjabi 6 ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁੱਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ ।
Revelation 21:5 in Panjabi 5 ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁੱਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ।