Revelation 16:14 in Panjabi 14 ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ ।
Other Translations King James Version (KJV) For they are the spirits of devils, working miracles, which go forth unto the kings of the earth and of the whole world, to gather them to the battle of that great day of God Almighty.
American Standard Version (ASV) for they are spirits of demons, working signs; which go forth unto the kings of the whole world, to gather them together unto the war of the great day of God, the Almighty.
Bible in Basic English (BBE) For they are evil spirits, working signs; who go out even to the kings of all the earth, to get them together to the war of the great day of God, the Ruler of all.
Darby English Bible (DBY) for they are [the] spirits of demons, doing signs; which go out to the kings of the whole habitable world to gather them together to the war of [that] great day of God the Almighty.
World English Bible (WEB) for they are spirits of demons, performing signs; which go forth to the kings of the whole inhabited earth, to gather them together for the war of that great day of God, the Almighty.
Young's Literal Translation (YLT) for they are spirits of demons, doing signs -- which go forth unto the kings of the earth, and of the whole world, to bring them together to the battle of that great day of God the Almighty; --
Cross Reference Deuteronomy 13:1 in Panjabi 1 ਜੇਕਰ ਤੁਹਾਡੇ ਵਿਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ ਕੰਮ ਵਿਖਾਵੇ,
1 Kings 22:6 in Panjabi 6 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜਾਈ ਕਰਾਂ ਜਾਂ ਜਾਣ ਦਿਆਂ ? ਉਨ੍ਹਾਂ ਆਖਿਆ, ਤੁਸੀਂ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ ।
1 Kings 22:10 in Panjabi 10 ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ ।
1 Kings 22:19 in Panjabi 19 ਉਹ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ । ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ ।
2 Chronicles 18:18 in Panjabi 18 ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ
Isaiah 34:1 in Panjabi 1 ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ !
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Ezekiel 14:9 in Panjabi 9 ਜੇਕਰ ਨਬੀ ਧੋਖਾ ਖਾ ਕੇ ਕੁੱਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ ।
Ezekiel 38:8 in Panjabi 8 ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ ।
Joel 3:11 in Panjabi 11 ਹੇ ਆਲੇ-ਦੁਆਲੇ ਦੀਓ ਸਾਰੀਓ ਕੌਮੋ, ਛੇਤੀ ਨਾਲ ਆਓ ਅਤੇ ਇਕੱਠਿਆਂ ਹੋ ਜਾਓ ! ਹੇ ਯਹੋਵਾਹ, ਉੱਥੇ ਆਪਣੇ ਸੂਰਬੀਰਾਂ ਨੂੰ ਉਤਾਰ ਦੇ ।
Matthew 24:24 in Panjabi 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸਕਦਾ ਤਾਂ ਉਹ ਚੁਣਿਆ ਹੋਇਆਂ ਨੂੰ ਵੀ ਭਰਮਾ ਲੈਂਦੇ ।
Mark 13:22 in Panjabi 22 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਨੋਖੇ ਕੰਮ ਵਿਖਾਲਣਗੇ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ ।
Luke 2:1 in Panjabi 1 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ ।
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
Acts 13:8 in Panjabi 8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ ( ਕਿ ਉਹ ਦੇ ਨਾਮ ਦਾ ਇਹੋ ਅਰਥ ਹੈ ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ ।
Romans 1:8 in Panjabi 8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
1 Timothy 4:1 in Panjabi 1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ ।
James 3:15 in Panjabi 15 ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ ।
1 John 5:19 in Panjabi 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ ।
Revelation 3:10 in Panjabi 10 ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ ।
Revelation 6:17 in Panjabi 17 ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ ?
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:3 in Panjabi 3 ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ ।
Revelation 13:13 in Panjabi 13 ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ ।
Revelation 16:7 in Panjabi 7 ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ ! ।
Revelation 16:16 in Panjabi 16 ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ ।
Revelation 17:14 in Panjabi 14 ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ ।
Revelation 19:19 in Panjabi 19 ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ ।
Revelation 20:8 in Panjabi 8 ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ । ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ ।