Revelation 16:9 in Panjabi 9 ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ ।
Other Translations King James Version (KJV) And men were scorched with great heat, and blasphemed the name of God, which hath power over these plagues: and they repented not to give him glory.
American Standard Version (ASV) And men were scorched men with great heat: and they blasphemed the name of God who hath the power over these plagues; and they repented not to give him glory.
Bible in Basic English (BBE) And men were burned with great heat: and they said evil things against the name of the God who has authority over these punishments; and they were not turned from their evil ways to give him glory.
Darby English Bible (DBY) And the men were burnt with great heat, and blasphemed the name of God, who had authority over these plagues, and did not repent to give him glory.
World English Bible (WEB) People were scorched with great heat, and people blasphemed the name of God who has the power over these plagues. They didn't repent and give him glory.
Young's Literal Translation (YLT) and men were scorched with great heat, and they did speak evil of the name of God, who hath authority over these plagues, and they did not reform -- to give to Him glory.
Cross Reference Joshua 7:19 in Panjabi 19 ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇ ਅਤੇ ਤੂੰ ਹੁਣ ਮੈਨੂੰ ਦੱਸ ਕਿ ਤੂੰ ਕੀ ਕੀਤਾ ਹੈ ਅਤੇ ਮੇਰੇ ਕੋਲੋਂ ਨਾ ਲੁਕਾ ।
2 Kings 6:33 in Panjabi 33 ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ । ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ ?
2 Chronicles 28:22 in Panjabi 22 ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
Isaiah 1:5 in Panjabi 5 ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਦੁੱਖ ਨਾਲ ਭਰਿਆ ਹੈ ।
Isaiah 8:21 in Panjabi 21 ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ ।
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 6:29 in Panjabi 29 ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ ।
Jeremiah 13:6 in Panjabi 6 ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ
Ezekiel 24:13 in Panjabi 13 ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ । ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ ।
Daniel 5:22 in Panjabi 22 ਪਰ ਹੇ ਬੇਲਸ਼ਸੱਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ ।
Amos 4:6 in Panjabi 6 “ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Luke 13:3 in Panjabi 3 ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ ।
Luke 13:5 in Panjabi 5 ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੌਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ ।
2 Corinthians 12:21 in Panjabi 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ ।
Revelation 2:21 in Panjabi 21 ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ ।
Revelation 9:20 in Panjabi 20 ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
Revelation 11:13 in Panjabi 13 ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।
Revelation 14:7 in Panjabi 7 ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ !
Revelation 16:10 in Panjabi 10 ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ । ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ ।
Revelation 16:21 in Panjabi 21 ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ ।