Revelation 17:14 in Panjabi 14 ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ ।
Other Translations King James Version (KJV) These shall make war with the Lamb, and the Lamb shall overcome them: for he is Lord of lords, and King of kings: and they that are with him are called, and chosen, and faithful.
American Standard Version (ASV) These shall war against the Lamb, and the Lamb shall overcome them, for he is Lord of lords, and King of kings; and they `also shall overcome' that are with him, called and chosen and faithful.
Bible in Basic English (BBE) These will make war against the Lamb, and the Lamb will overcome them, because he is the Lord of lords and King of kings; and those who are with him are named, marked out, and true.
Darby English Bible (DBY) These shall make war with the Lamb, and the Lamb shall overcome them; for he is Lord of lords and King of kings: and they [that are] with him called, and chosen, and faithful.
World English Bible (WEB) These will war against the Lamb, and the Lamb will overcome them, for he is Lord of lords, and King of kings. They also will overcome who are with him, called and chosen and faithful."
Young's Literal Translation (YLT) these with the Lamb shall make war, and the Lamb shall overcome them, because Lord of lords he is, and King of kings, and those with him are called, and choice, and stedfast.'
Cross Reference Deuteronomy 10:17 in Panjabi 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
Psalm 2:8 in Panjabi 8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ ।
Psalm 21:8 in Panjabi 8 ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ ।
Psalm 110:5 in Panjabi 5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
Psalm 136:2 in Panjabi 2 ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ ।
Psalm 149:5 in Panjabi 5 ਸੰਤ ਮਹਿਮਾ ਵਿੱਚ ਬਾਗ ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ !
Proverbs 8:15 in Panjabi 15 ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ ।
Jeremiah 1:15 in Panjabi 15 ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ । ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ
Jeremiah 1:19 in Panjabi 19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ ।
Jeremiah 50:44 in Panjabi 44 ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਹ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ ?
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Daniel 2:47 in Panjabi 47 ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ !
Daniel 7:21 in Panjabi 21 ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ ।
Daniel 7:25 in Panjabi 25 ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਤੇ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇ ਅਤੇ ਅੱਧਾ ਸਮਾ ਲੰਘ ਜਾਏਗਾ ।
Daniel 11:9 in Panjabi 9 ਫਿਰ ਉਹ ਦੱਖਣ ਦੇ ਪਾਤਸ਼ਾਹ ਦੇ ਰਾਜ ਵਿੱਚ ਵੜੇਗਾ ਪਰ ਆਪਣੇ ਦੇਸ ਵਿੱਚ ਮੁੜ ਆਵੇਗਾ ।
Daniel 11:24 in Panjabi 24 ਉਹ ਬਚਾਉ ਦੇ ਵੇਲੇ ਜ਼ਿਲ੍ਹੇ ਦੇ ਚੰਗਿਆਂ ਉੱਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜਿਹਾ ਕੁਝ ਕਰੇਗਾ, ਜੋ ਉਸ ਦੇ ਪਿਉ-ਦਾਦਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ । ਉਹ ਲੁੱਟ ਪੁੱਟ ਦੇ ਮਾਲ ਨੂੰ ਉਹਨਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੱਕ ਪੱਕੀਆਂ ਕੋਟਾਂ ਦੇ ਵਿੱਰੁਧ ਆਪਣੀਆਂ ਚਤਰਾਈਆਂ ਵਰਤੇਗਾ ।
Micah 5:7 in Panjabi 7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ ।
Zechariah 2:8 in Panjabi 8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਉਸ ਦੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ ।
Matthew 22:14 in Panjabi 14 ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
John 15:16 in Panjabi 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?
Romans 8:30 in Panjabi 30 ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ ।
Romans 8:37 in Panjabi 37 ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ ।
1 Corinthians 15:24 in Panjabi 24 ਉਹ ਦੇ ਮਗਰੋਂ ਅੰਤ ਹੈ । ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ ।
1 Timothy 6:15 in Panjabi 15 ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ ।
2 Timothy 2:4 in Panjabi 4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ ।
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 3:21 in Panjabi 21 ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ ।
Revelation 6:12 in Panjabi 12 ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ ।
Revelation 8:6 in Panjabi 6 ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ ।
Revelation 11:7 in Panjabi 7 ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ ।
Revelation 14:1 in Panjabi 1 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ ।
Revelation 16:14 in Panjabi 14 ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ ।
Revelation 19:14 in Panjabi 14 ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ ਮਗਰ ਆਉਂਦੀਆਂ ਹਨ ।