Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।
Other Translations King James Version (KJV) And I fell at his feet to worship him. And he said unto me, See thou do it not: I am thy fellowservant, and of thy brethren that have the testimony of Jesus: worship God: for the testimony of Jesus is the spirit of prophecy.
American Standard Version (ASV) And I fell down before his feet to worship him. And he saith unto me, See thou do it not: I am a fellow-servant with thee and with thy brethren that hold the testimony of Jesus: worship God; for the testimony of Jesus is the spirit of prophecy.
Bible in Basic English (BBE) And I went on my face before his feet to give him worship. And he said to me, See you do it not: I am a brother-servant with you and with your brothers who keep the witness of Jesus: give worship to God: for the witness of Jesus is the spirit of the prophet's word.
Darby English Bible (DBY) And I fell before his feet to do him homage. And he says to me, See [thou do it] not. I am thy fellow-bondman, and [the fellow-bondman] of thy brethren who have the testimony of Jesus. Do homage to God. For the spirit of prophecy is the testimony of Jesus.
World English Bible (WEB) I fell down before his feet to worship him. He said to me, "Look! Don't do it! I am a fellow bondservant with you and with your brothers who hold the testimony of Jesus. Worship God, for the testimony of Jesus is the Spirit of Prophecy."
Young's Literal Translation (YLT) and I fell before his feet, to bow before him, and he saith to me, `See -- not! fellow servant of thee am I, and of thy brethren, those having the testimony of Jesus; bow before God, for the testimony of Jesus is the spirit of the prophecy.'
Cross Reference Exodus 34:14 in Panjabi 14 ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ । ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
2 Kings 17:36 in Panjabi 36 ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ ।
Psalm 45:11 in Panjabi 11 ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ ।
Psalm 103:20 in Panjabi 20 ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ !
Daniel 7:10 in Panjabi 10 ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ । ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ ।
Matthew 4:10 in Panjabi 10 ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ ।
Mark 5:22 in Panjabi 22 ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ ।
Mark 7:25 in Panjabi 25 ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ ।
Luke 1:19 in Panjabi 19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ ।
Luke 24:25 in Panjabi 25 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ !
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
John 4:22 in Panjabi 22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ । ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ ।
John 5:39 in Panjabi 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
Acts 3:12 in Panjabi 12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ ?
Acts 10:25 in Panjabi 25 ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ ।
Acts 10:43 in Panjabi 43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ ।
Acts 13:27 in Panjabi 27 ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ।
Acts 14:11 in Panjabi 11 ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁੱਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ !
Romans 3:21 in Panjabi 21 ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ ।
2 Corinthians 8:7 in Panjabi 7 ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ ।
Ephesians 5:15 in Panjabi 15 ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ ।
Ephesians 5:33 in Panjabi 33 ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ ।
Philippians 3:3 in Panjabi 3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ ।
1 Thessalonians 5:15 in Panjabi 15 ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ ।
Hebrews 1:14 in Panjabi 14 ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ ?
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।
2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
1 John 5:10 in Panjabi 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ ।
1 John 5:21 in Panjabi 21 ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ ।
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।
Revelation 4:10 in Panjabi 10 ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ
Revelation 12:11 in Panjabi 11 ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ ।
Revelation 12:17 in Panjabi 17 ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ ।
Revelation 14:7 in Panjabi 7 ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ !
Revelation 15:4 in Panjabi 4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ !
Revelation 22:8 in Panjabi 8 ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ ।